ਫ਼ਤਹਿਗੜ੍ਹ ਸਾਹਿਬ (ਸੂਦ)-ਵਿਸ਼ਵ ਭਰ ਵਿੱਚ ਫੈਲੀ ਬਿਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਜਿਥੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਆਪਣੇ-ਆਪਣੇ ਪੱਧਰ ‘ਤੇ ਯਤਨ ਜਾਰੀ ਹਨ, ਉਥੇ ਹੀ ਵੱਖ ਵੱਖ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੀ ਵੱਡਮੁਲੀਆਂ ਸੇਵਾਵਾਂ ਨਿਭਾਅ ਰਹੀਆਂ ਹਨ ਇਸ ਬਾਰੇ ਗੱਲਬਾਤ ਕਰਦਿਆਂ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਡੇਰਾ ਬਿਆਸ ਸਮੇਤ ਹੋਰ ਵੱਖ ਵੱਖ ਸਮਾਜਕ ਤੇ ਧਾਰਮਿਕ ਸੰਸਥਾਵਾਂ ਵੱਲੋਂ ਇਸ ਅਤਿ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਮਦਦ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ ਲੋੜਵੰਦਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਰਹਿਣ ਜਾਂ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਹੈ ਤਾਂ ਉਹ ਸਤਿਸੰਗ ਘਰਾਂ ਵਿੱਚ ਆਸਰਾ ਲੈ ਸਕਦੇ ਹਨ
ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ ਦੱਸਣਯੋਗ ਹੈ ਕਿ ਕੋਵਿਡ-19 ਵਿਰੁੱਧ ਇਸ ਲੜਾਈ ਵਿੱਚ ਵੱਖ-ਵੱਖ ਸੰਸਥਾਵਾਂ ਦੀ ਤਰ੍ਹਾਂ ਡੇਰਾ ਬਿਆਸ ਦੇ ਸਤਿਸੰਗ ਘਰ ਪ੍ਰਵਾਸੀ ਮਜ਼ਦੂਰਾਂ ਅਤੇ ਬੇਘਰਿਆਂ ਨੂੰ ਆਸਰਾ ਦੇਣ ਵਿੱਚ ਸਹਾਈ ਸਿੱਧ ਹੋ ਰਹੇ ਹਨ ਮੰਡੀ ਗੋਬਿੰਦਗੜ੍ਹ ਸਥਿਤ ਸਤਿਸੰਗ ਘਰ ਵਿੱਚ ਰੋਜ਼ਾਨਾ ਖਾਣੇ ਦੇ 3-3 ਹਜ਼ਾਰ ਪੈਕਟ ਦੋ ਟਾਈਮ ਤਿਆਰ ਕਰ ਕੇ ਲੋੜਵੰਦਾਂ ਤੱਕ ਪਹੁੰਚਾਏ ਜਾ ਰਹੇ ਹਨ