ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਲਾਜ਼ਮੀ- ਡਾ. ਰਮਿੰਦਰ ਕੌਰ

ਡਾ. ਰਮਿੰਦਰ ਕੌਰ ਵਾਲੀਆ

ਫ਼ਤਹਿਗੜ੍ਹ ਸਾਹਿਬ ਅਪ੍ਰੈਲ (ਸੂਦ)- ਪੀ.ਐਚ.ਸੀ. ਚਨਾਰਥਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਵਾਲੀਆ, (ਨੱਕ, ਕੰਨ ਗਲੇ ਦੇ ਮਾਹਿਰ) ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਨਤਕ ਥਾਵਾਂ ‘ਤੇ ਲੋਕਾਂ ਨੂੰ ਮਾਸਕ ਪਾਉਣਾ ਲਾਜ਼ਮੀ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ ਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲੀਸ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ।

ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਜਿਹੜਾ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ (ਚਾਹੇ ਘਰ ਦਾ ਬਣਿਆ ਹੋਵੇ) ਤੋਂ ਦੇਖਿਆ ਜਾਂਦਾ ਹੈ, ਉਸ ਦਾ ਮਹਾਂਮਾਰੀ ਕਾਨੂੰਨ ਅਨੁਸਾਰ ਚਲਾਨ ਕੱਟਿਆ ਜਾਂਦਾ ਹੈ। ਡਾ. ਰਮਿੰਦਰ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਰੂ ਵਾਇਰਸ ਨਾਲ ਲੜਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਖ਼ਾਤਮੇ ਲਈ ਲੜੀ ਜਾ ਰਹੀ ਜੰਗ ਵਿੱਚ ਉਹ ਆਪਣੇ ਘਰਾਂ ਵਿੱਚ ਰਹਿ ਕੇ ਹੀ ਸਹਿਯੋਗ ਦੇਣ।

Share This :

Leave a Reply