ਕੋਰੋਨਾ ਵਾਇਰਸ ਨੂੰ ਰੋਕਣ ਲਈ ਦਿਨ ਰਾਤ ਸੇਵਾ ਨਿਭਾ ਰਹੇ ਹਨ ਸਿਹਤ ਸੈਨੇਟਰੀ ਇੰਸਪੈਕਟਰ ਤੇ ਮਲਟੀਪਰਪਜ਼ ਹੈਲਥ ਵਰਕਰ

ਫ਼ਤਹਿਗੜ੍ਹ ਸਾਹਿਬ (ਸੂਦ)-ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਦੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਅਧੀਨ ਪੈਂਦੇ 32 ਸਬ ਸੈਂਟਰਾਂ ਤੇ 196 ਪਿੰਡਾਂ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਿਹਤ ਸੈਨੇਟਰੀ ਇੰਸਪੈਕਟਰ ਤੇ ਮਲਟੀਪਰਪਜ਼ ਹੈਲਥ ਵਰਕਰ ਮੇਲ ਦਿਨ ਰਾਤ ਸੇਵਾਵਾਂ ਨਿਭਾ ਰਹੇ ਹਨ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ

ਇਹ ਜਾਣਕਾਰੀ ਦਿੰਦਿਆਂ ਚਨਾਰਥਲ ਕਲਾਂ ਦੇ ਐਸ.ਐਮ.ਓ. ਡਾ. ਰਮਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਪਿੰਡਾਂ ਵਿੱਚ ਬਾਹਰੋਂ ਆਏ ਵਿਅਕਤੀਆਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਪੂਰਾ ਧਿਆਨ ਰੱਖਿਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਿਹਤ ਸਬੰਧੀ ਮੁਸ਼ਕਲ ਆਉਂਦੀ ਹੈ ਤਾਂ ਇਨ੍ਹਾਂ ਟੀਮਾਂ ਵੱਲੋਂ ਉਨ੍ਹਾਂ ਨੂੰ ਦਵਾਈਆਂ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਉਨ੍ਹਾਂ ਹੋਰ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਅਤੇ ਇਕਾਂਤਵਾਸ ਵਿਅਕਤੀਆਂ ਦੀ ਪੌਸ਼ਟਿਕ ਖੁਰਾਕ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਡਾ. ਰਮਿੰਦਰ ਕੌਰ ਨੇ ਹੋਰ ਦੱਸਿਆ ਕਿ ਸ਼ੱਕੀ ਮਰੀਜਾਂ ਦੇ ਘਰਦਿਆਂ ਨੂੰ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਤੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਲਈ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਅਤੇ ਮਾਸਕ ਪਾਉਣ ਤੇ ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ

Share This :

Leave a Reply