ਫ਼ਤਹਿਗੜ੍ਹ ਸਾਹਿਬ (ਸੂਦ)-ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਵੱਖ-ਵੱਖ ਖੇਤਰਾਂ ਚ ਸ਼ਲਾਘਾਯੋਗ ਯੋਗਦਾਨ ਪਾਉਣ ਲਈ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਤੇ ਉਨ੍ਹਾਂ ਦੀ ਟੀਮ ਨੂੰ ਮਾਤਾ ਗੁਜਰੀ ਕਾਲਜ ਦੇ ਐਕਸ ਸਟੂਡੈਂਟਸ ਸੇਵਕ ਜੱਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆਇਸ ਮੌਕੇ ਸੰਸਥਾ ਦੇ ਪ੍ਰਧਾਨ ਸ. ਅਮਰਜੀਤ ਸਿੰਘ ਚੀਮਾ, ਸਖਦੇਵ ਸਿੰਘ ਢੀਂਡਸਾ ਤੇ ਸ. ਜੈ ਸਿੰਘ ਬਾੜਾ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਾਏ ਕਰਫਿਊ ਦੌਰਾਨ ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿਖੇ ਲੰਗਰ ਨੂੰ ਲੋੜਵੰਦਾਂ ਤੱਕ ਪਹੁੰਚਾਉਣ, ਮੰਡੀਆਂ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਸੁਚੱਜੇ ਪ੍ਰਬੰਧਾਂ ਅਤੇ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਵਾਉਣ ਵਿੱਚ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਤੇ ਉਨ੍ਹਾਂ ਦੀ ਟੀਮ ਦਿਨ ਰਾਤ ਇੱਕ ਕਰ ਕੇ ਜੋ ਸੇਵਾਵਾਂ ਨਿਭਾ ਰਹੇ ਹਨ ਉਹ ਸਹੀ ਅਰਥਾਂ ਵਿੱਚ ਕਾਬਿਲੇ ਤਾਰੀਫ ਹੈ ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਵੱਲੋਂ ਨਿਰਪੱਖ ਹੋ ਕੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਨੂੰ ਵੇਖਦੇ ਹੋਏ
ਉਨ੍ਹਾਂ ਦੀ ਸੰਸਥਾ ਵੱਲੋਂ ਉਨ੍ਹਾਂ ਤੇ ਉਨ੍ਹਾਂ ਦੀ ਟੀਮ ਨੂੰ ਸਨਮਾਨਤ ਕਰਨ ਦਾ ਫੈਸਲਾ ਕੀਤਾ ਗਿਆਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਸਭ ਤੋਂ ਉਤਮ ਕਾਰਜ ਹੈ ਅਤੇ ਉਹ ਇਹ ਸੇਵਾ ਕਰਕੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਵਿੱਚ ਹਰੇਕ ਵਰਗ ਦੇ ਲੋਕਾਂ ਨੂੰ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ ਤਾਂ ਜੋ ਇਸ ਖਤਰਨਾਕ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ ਇਸ ਮੌਕੇ ਤਹਿਸੀਲਦਾਰ ਗੁਰਜਿੰਦਰ ਸਿੰਘ ਦਾ ਵੀ ਉਚੇਚੇ ਤੌਰ ਉਤੇ ਸਨਮਾਨ ਕੀਤਾ ਗਿਆਇਸ ਮੌਕੇ ਸੰਸਥਾ ਦੇ ਅਹੁਦੇਦਾਰ ਸਤਬੀਰ ਸਿੰਘ ਗਡਹੇੜਾ, ਰਣਦੀਪ ਸਿੰਘ ਲਾਡੀ, ਥਾਣੇਦਾਰ ਬਲਜਿੰਦਰ ਸਿੰਘ, ਜਸਵੰਤ ਸਿੰਘ ਰੈਲੀ, ਦੇਵਿੰਦਰ ਸਿੰਘ ਚੀਮਾ, ਡਾ. ਦਿਨੇਸ਼ ਓਬਰਾਏ ਵੀ ਮੌਜੂਦ ਸਨ