ਖੰਨਾ (ਪਰਮਜੀਤ ਸਿੰਘ ਧੀਮਾਨ) : ਇੱਥੋਂ ਨਜ਼ਦੀਕੀ ਪਿੰਡ ਨਸਰਾਲੀ ਵਿਖੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੀ ਅਗਵਾਈ ਹੇਠਾਂ ਈਸੜੂ ਜੋਨ ਨਾਲ ਸਬੰਧਤ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਉਨਾਂ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਪੈਦਾ ਹੋਏ ਹਲਾਤਾਂ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਕਿਹਾ ਕਿ ਉਹ ਸਰਕਾਰ ਵੱਲੋਂ ਲਾਕ ਡਾਊਨ (ਕਰਫਿਊ) ਦੌਰਾਨ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਲਈ ਪ੍ਰੇਰਿਤ ਕਰਨ ਅਤੇ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ।
ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲੋੜਵੰੰਦ ਪਰਿਵਾਰਾਂ ਲਈ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਵਿਧਾਇਕ ਗੁਰਕੀਰਤ ਨੇ ਕਿਹਾ ਕਿ ਕਣਕ ਦਾ ਸੀਜ਼ਨ ਹੋਣ ਕਰਕੇ ਫਸਲਾਂ ਦੀ ਕਟਾਈ ਅਤੇ ਖ੍ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਇਲਾਕੇ ਦੇ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਦੇ ਲੋਕਾਂ ਦੀ ਜਿੰਮੇਵਾਰੀ ਚੁੱਕਣ ਤੇ ਲੋੜਵੰਦਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕਰਨ। ਇਸ ਮੌਕੇ ਹਲਕਾ ਖੰਨਾ ਯੂਥ ਕਾਂਗਰਸ ਦੇ ਪ੍ਰਧਾਨ ਅੰਕਿਤ ਸ਼ਰਮਾ, ਵਿਧਾਇਕ ਦੇ ਰਾਜਸੀ ਸਕੱਤਰ ਹਰਿੰਦਰ ਸਿੰਘ ਕਨੇਚ, ਸਰਪੰਚ ਭਾਨ ਸਿੰਘ, ਨਿਰਮਲ ਸਿੰਘ ਟੋਂਸਾ, ਤਜਿੰਦਰ ਸਿੰਘ ਪੰਜਰੁੱਖਾ, ਕੇਵਲ ਸਿੰਘ ਈਸੜੂ, ਸਿਕੰਦਰ ਸਿੰਘ ਹੌਲ, ਸੁਦਾਗਰ ਸਿੰਘ ਰਾਜੇਵਾਲ, ਕੁਲਦੀਪ ਸਿੰਘ ਬੋਪੁਰ, ਦਰਸ਼ਨ ਸਿੰਘ ਨਰੈਣਗੜ, ਗੁਰਜੰਟ ਸਿੰਘ ਨਸਰਾਲੀ, ਸ਼ਮਸ਼ੇਰ ਸਿੰਘ ਜਲਾਜਣ, ਗੁਰਚਰਨ ਸਿੰਘ ਬੀਪੁਰ ਅਤੇ ਬਲਾਕ ਸੰਮਤੀ ਮੈਂਬਰ ਪਰਮਜੀਤ ਸਿੰਘ ਨਸਰਾਲੀ ਆਦਿ ਹਾਜ਼ਰ ਸਨ।