ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਤ – ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ ( ਅਰਵਿੰਦਰ ਸਿੰਘ )   ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਸਥਾਪਤ ਕੀਤਾ ਹੈ ਤਾਂ ਕਿ ਕੋਵਿਡ-19 ਦੇ ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਸੁਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਬੀਜਾਂ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀਬਾੜੀ ਨਾਲ ਸਬੰਧਤ ਕਿੱਤੇ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ।

ਇਸ ਕਾਲ ਸੈਂਟਰ ਵਿਚ ਕਿਸਾਨ ਆਪਣੀਆਂ ਮੁਸ਼ਕਿਲਾਂ ਸਬੰਧੀ ਮੋਬਾਇਲ ਨੰਬਰ 97810 – 25922  ਉਪਰ ਸਵੇਰੇ 8 ਵਜੇ ਤੋ ਸਾਮ 8 ਵਜੇ ਤੱਕ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਰਾਜ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਮਾਹਰਾਂ ਵੱਲੋਂ ਕਿਸਾਨਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਪੱਧਰੀ ਕੰਟਰੋਲ ਰੂਮ ‘ਤੇ ਖੇਤੀਬਾੜੀ ਵਿਕਾਸ ਅਫਸਰ ਵਿਕਰਮ ਸਿੰਘ (98155-20190, 79730-82185), ਖਾਦਾਂ ਦੀ ਉਪਲਬਧਤਾ ਲਈ ਏ.ਡੀ.ਓ. (ਇਨਪੁਟਸ) ਸ੍ਰੀ ਗਿਰੀਸ਼ (94782-71833) ਤੇ ਮੁੱਖ ਖਾਦ ਇੰਸਪੈਕਟਰ ਗੁਰਜੀਤ ਸਿੰਘ ਬਰਾੜ (80546-00004), ਕੀਟਨਾਸ਼ਕਾਂ ਦੀ ਉਪਲਬਧਤਾ ਲਈ ਖੇਤੀਬਾੜੀ ਵਿਕਾਸ ਅਫਸਰ ਪੰਕਜ ਸਿੰਘ (94630-73047), ਸਿੰਚਾਈ ਪਾਣੀ ਲਈ ਹਾਈਡ੍ਰੋਲੋਜਿਸਟ ਜਸਵੰਤ ਸਿੰਘ (87258-27072), ਮਸ਼ੀਨਰੀ ਸਬੰਧੀ ਦਿੱਕਤਾਂ ਲਈ ਇੰਜਨੀਅਰ ਰਾਜਨ ਕੁਮਾਰ ਢੱਲ (98551-02604) ਅਤੇ ਫਸਲਾਂ ਦੀ ਬਿਜਾਈ ਤੇ ਹੋਰ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫਸਰ (ਸੂਚਨਾ) ਸੁਰਿੰਦਰ ਸਿੰਘ (98146-65016) ਦੀ ਡਿਊਟੀ ਲਾਈ ਗਈ ਹੈ। ਇਸ ਤੋਂ ਇਲਾਵਾ ਕਿਸਾਨ ਪੁੱਛਗਿੱਛ ਲਈ ਕਿਸਾਨ ਕਾਲ ਸੈਂਟਰ 1800-180-1551 ‘ਤੇ ਵੀ ਸੰਪਰਕ ਕਰ ਸਕਦੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਸਬੰਧੀ ਮੁਸ਼ਕਲ ਦੇ ਹੱਲ ਲਈ ਜ਼ਿਲ੍ਹਾ ਪੱਧਰ ‘ਤੇ ਸਥਾਪਤ ਕਾਲ ਸੈਂਟਰ ਮੋਬਾਇਲ ਨੰਬਰ 97810 – 25922  ਉਪਰ ਸਵੇਰੇ 8 ਵਜੇ ਤੋ ਸਾਮ 8 ਵਜੇ ਤੱਕ ਸੰਪਰਕ ਕਰਕੇ ਮਾਹਰਾਂ ਪਾਸੋਂ ਮੁਸ਼ਕਲ ਦਾ ਹੱਲ ਪ੍ਰਾਪਤ ਕਰਨ ਤਾਂ ਜੋ ਕਰਫਿਊ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

Share This :

Leave a Reply