ਗਰੀਬ ਤੇ ਲੋੜਵੰਦ ਲੋਕਾਂ ਲਈ ਪ੍ਰਧਾਨ ਮੰਤਰੀ ਗਰੀਬ ਕਲਿਆਣਾ ਯੋਜਨਾ ਅਧੀਨ 17.82 ਲੱਖ ਰੁਪਏ ਦੇ ਫੰਡ ਜਾਰੀ-ਚੇਅਰਮੈਨ ਸਤਿਬੀਰ ਸਿੰਘ ਪੱਲੀ ਝਿੱਕੀ

ਚੇਅਰਮੈਨ ਡੀ ਪੀ ਸੀ ਸਤਬੀਰ ਸਿੰਘ ਪੱਲੀ ਝਿੱਕੀ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਿਬੀਰ ਸਿੰਘ ਪੱਲੀ ਝਿੱਕੀ ਵੱਲੋਂ ਪੰਜਾਬ ਸਰਕਾਰ ਵੱਲੋਂ ਆਰੰਭੇ ਮਿਸ਼ਨ ਫ਼ਤਿਹ ਤਹਿਤ ਗਰੀਬ ਤੇ ਲੋੜਵੰਦ ਲੋਕਾਂ ਦੀ ਮੱਦਦ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਜ਼ਿਲ੍ਹੇ ਦੇ 3564 ਲਾਭਪਾਤਰੀਆਂ ਨੂੰ ਮਈ ਮਹੀਨੇ ਦੀ ਰਾਸ਼ਟਰੀ ਸਮਾਜਿਕ ਸਹਾਇਤਾ ਮੁੱਹਈਆ ਕਰਵਾਉਣ ਲਈ 17.82 ਲੱਖ ਰੁਪਏ ਦੇ ਫ਼ੰਡਾਂ ਨੂੰ ਮਨਜੂਰੀ ਦਿੱਤੀ ਗਈ ਹੈ।

ਚੇਅਰਮੈਨ ਸਤਿਬੀਰ ਸਿੰਘ ਪੱਲੀ ਝਿੱਕੀ ਨੇ ਦੱਸਿਆ ਕਿ ਉਕਤ ਯੋਜਨਾ ਤਹਿਤ 60 ਤੋਂ 79 ਸਾਲ ਦੇ 2412 ਬਜ਼ੁਰਗਾਂ ਨੂੰ 12.06 ਲੱਖ, 80 ਸਾਲ ਜਾਂ ਉੱਪਰ ਦੇ 832 ਬਜ਼ੁਰਗਾਂ ਨੂੰ 4.16 ਲੱਖ, 40 ਤੋਂ 79 ਸਾਲ ਦੀਆਂ 215 ਵਿਧਵਾ ਮਹਿਲਾਵਾਂ ਨੂੰ 1.075 ਲੱਖ ਅਤੇ 18 ਤੋਂ 79 ਸਾਲ ਦੇ 135 ਦਿਵਿਆਂਗ ਲਾਭਪਾਤਰੀਆਂ ਨੂੰ 52500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਰਾਸ਼ੀ 1231 ਜਨਰਲ ਲਾਭਪਾਤਰੀਆਂ ਅਤੇ 2333 ਐਸ ਸੀ ਲਾਭਪਾਤਰੀਆਂ ਦੇ ਖਾਤਿਆਂ ’ਚ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅਪਰੈਲ ਮਹੀਨੇ ’ਚ 500 ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਜ਼ਿਲ੍ਹੇ ਦੇ 3564 ਲਾਭਪਾਤਰੀਆਂ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦੀ ਮਨਜੂਰੀ ਬਾਅਦ 17.80 ਲੱਖ ਰੁਪਏ ਦੀ ਰਾਸ਼ੀ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਇਨ੍ਹਾਂ ਲੋਕਾਂ ਦੇ ਖਾਤਿਆਂ ’ਚ ਤਬਦੀਲ ਕਰਨ ਲਈ ਭੇਜੀ ਗਈ ਸੀ।

Share This :

Leave a Reply