ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮਦਾਤੀ ਮਿਸ ਫਲੌਰੈਂਸ ਨਾਈਟਿੰਗੇਲ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ

ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮਦਾਤੀ ਮਿਸ ਫਲੌਰੈਂਸ ਨਾਈਟਿੰਗੇਲ ਦਾ ਜਨਮ ਦਿਨ ਕੇਕ ਕੱਟ ਕੇ ਮਨਾਉਂਦਾ ਹੋਇਆ ਨਰਸਿੰਗ ਸਟਾਫ ਨਾਲ ਹਨ ਜਰਨਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਤੇ ਹੋਰ ਹਸਪਤਾਲ ਸਟਾਫ

ਨਵਾਂਸ਼ਹਿਰ/ਬੰਗਾ (ਏ-ਆਰ. ਆਰ. ਐੱਸ. ਸੰਧੂ) ਅੰਤਰਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਦਿਹਾੜੇ ਮੌਕੇ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਨਰਸਿੰਗ ਦੀ ਜਨਮਦਾਤੀ ਮਿਸ ਫਲੌਰੈਂਸ ਨਾਈਟਿੰਗੇਲ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ।

ਇਸ ਮੌਕੇ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਹਰਦੇਵ ਸਿੰਘ ਕਾਹਮਾ ਅਤੇ ਜਰਨਲ ਸਕੱਤਰ ਕੁਲਵਿੰਦਰ ਸਿੰਘ ਢਾਹਾਂ ਨੇ ਨਰਸਿੰਗ ਦਿਵਸ ਦੀ ਵਧਾਈ ਸਮੂਹ ਨਰਸਿੰਗ ਸਟਾਫ ਤੇ ਨਰਸਿੰਗ ਵਿਦਿਆਰਥੀਆਂ ਨੂੰ ਦਿੱਤੀ ਅਤੇ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਅਰਦਾਸ ਕੀਤੀ। ਉਹਨਾਂ ਨੇ ਕਿਹਾ ਕਰੋਨਾ ਵਾਇਰਸ ਮਹਾਂਮਾਰੀ ਨਾਲ ਚੱਲ ਰਹੀ ਜੰਗ ਵਿਚ ਨਰਸਾਂ ਵੱਲੋਂ ਕੰਮ ਕਰਕੇ ਮਾਨਵਤਾ ਦੀ ਸੇਵਾ ਵਿਚ ਨਵਾਂ ਇਤਿਹਾਸ ਰਚਿਆ ਹੈ। ਇਸ ਮੌਕੇ ਡਾ਼ ਮਨੂ ਭਾਰਗਵ ਮੈਡੀਕਲ ਸੁਪਰਡੈਂਟ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਡਾ. ਸੁਰਿੰਦਰ ਜਸਪਾਲ ਪਿ੍ਰੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਮੈਡਮ ਸਰਬਜੀਤ ਕੌਰ ਨਰਸਿੰਗ ਸੁਪਰਡੈਂਟ, ਡਾ. ਗੁਰਦੀਪ ਸਿੰਘ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਨਰਸਿੰਗ ਸਟਾਫ਼ ਵੀ ਹਾਜ਼ਰ ਸਨ।

Share This :

Leave a Reply