ਘਰ ਵਿਚ ਰਹਿ ਕੇ ਹੀ ਮਨਾਇਆ ਜਾਵੇ ਵਿਸਾਖ਼ੀ ਦਾ ਪਵਿੱਤਰ ਦਿਹਾੜਾ : ਡੀ.ਸੀ

ਬਠਿੰਡਾ ( ਮੀਡੀਆ ਬਿਊਰੋ ) ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀ ਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਹੀ ਰਹਿ ਕੇ ਮਨਾਇਆ ਜਾਵੇ। ਉਨਾਂ ਕਿਹਾ ਕਿ ਇਹ ਫ਼ੈਸਲਾ ਕੌਮਾਂਤਰੀ ਪੱਧਰ ’ਤੇ ਆਪਣੇ ਪੈਰ ਪਸਾਰ ਚੁੱਕੀ ਕਰੋਨਾ ਵਾਇਰਸ ਦੀ ਬਿਮਾਰੀ ਨੂੰ ਨੱਥ ਪਾਉਣ ਲਈ ਆਪਸੀ ਦੂਰੀ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਕੀਤਾ ਗਿਆ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਿਸੇ ਤਰਾਂ ਦਾ ਕੋਈ ਸਰਕਾਰੀ ਸਮਾਗਮ ਨਹੀਂ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰਾਂ ਦਾ ਇਕੱਠ ਨਾ ਕਰਨ ’ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਹੈ। ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਰੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਇਸ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਗਈਆਂ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਹਾਂਮਾਰੀ ਖਿਲਾਫ਼ ਵਿੱਢੀ ਗਈ ਜੰਗ ਨੂੰ ਜਿੱਤਣ ਵਿਚ ਆਪਣਾ ਸਹਿਯੋਗ ਦੇਣ।

Share This :

Leave a Reply