ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸਾਖੀ ਮੌਕੇ ਘਰਾਂ ਵਿੱਚ ਸਹਿਜ ਪਾਠ ਕਰਨ ਦੀ ਕੀਤੀ ਅਪੀਲ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ

ਅੰਮ੍ਰਿਤਸਰ – ਪੰਜਾਬ ਦੇ ਸਭ ਤੋਂ ਵੱਡੇ ਤਿਉਹਾਰ ਵਿੱਚੋਂ ਇੱਕ ਵਿਸਾਖੀ ਮੌਕੇ ਲੱਖਾਂ ਦੀ ਗਿਣਤੀ ਵਿੱਚ ਦਮਦਮਾ ਸਾਹਿਬ ਦੀ ਧਰਤੀ ਉੱਪਰ ਸੰਗਤਾਂ ਦਾ ਇਕੱਠ ਹੰਦਾ ਹੈ। ਜਦੋਂ ਕਿ ਕਰੋਨਾ ਵਾਇਰਸ ਦੀ ਵਜ੍ਹਾਂ ਕਰਕੇ ਪੂਰੇ ਦੇਸ਼ ਵਿੱਚ ਲਾਕਡਾਊਨ ਲੱਗਿਆ ਹੋਇਆ ਹੈ, ਪੰਜਾਬ ਵਿੱਚ ਤਾਂ ਕਰਫ਼ਿਊ ਲੱਗੇ ਹੋਣ ਦੀ ਵਜ੍ਹਾਂ ਕਰਕੇ ਕਿਸੇ ਦੇ ਵੀ ਘਰੋਂ ਬਾਹਰ ਨਿਕਲਣ ‘ਤੇ ਮਨਾਹੀ ਲੱਗੀ ਹੋਈ ਹੈ।

ਇਸ ਲਈ ਖਾਲਸਾ ਸਾਜਨਾ ਦਿਵਸ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਵਿਸਾਖੀ ਮੌਕੇ ਗੁਰਦਵਾਰਾ ਸਾਹਿਬ ਵਿੱਚ ਸੰਗਤਾਂ ਦਾ ਕੋਈ ਵੱਡਾ ਇਕੱਠ ਨਾ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜ ਸਿੰਘ ਸਾਹਿਬਾਨ ਨੇ ਸੰਗਤਾਂ ਨੂੰ ਵਿਸਾਖੀ ਮੌਕੇ ਘਰਾਂ ਵਿੱਚ ਸਹਿਜ ਪਾਠ ਕਰਨ ਦੇ ਨਿਰਦੇਸ਼ ਦਿੰਦਿਆ ਨਾਲ ਹੀ ਅਫਗਾਨਿਸਤਾਨ ਵਿੱਚ ਸਿੱਖਾਂ ਦੇ ਹੋਏ ਕਤਲੇਆਮ ਦੀ ਨਿੰਦਾ ਕੀਤੀ। ਇਸ ਮੀਟਿੰਗ ਦੌਰਾਨ ਭਾਈ ਨਿਰਮਲ ਸਿੰਘ ਖਾਲਸਾ ਦੇ ਅਕਾਲ ਚਲਾਣੇ ‘ਤੇ ਵੀ ਦੁੱਖ ਪ੍ਰਗਟ ਕੀਤਾ ਗਿਆ ।

Share This :

Leave a Reply