ਜ਼ਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੌਰਾਨ

ਖੂਨਦਾਨੀਆਂ ਨੂੰ ਸਰਟੀਫਿਕੇਟ ਦਿੰਦੇ ਹੋਏ ਸਿਹਤ ਅਧਿਕਾਰੀ

ਫ਼ਤਹਿਗੜ੍ਹ ਸਾਹਿਬ (ਸੂਦ) ਐਮ ਐਲ ਏ ਹਲਕਾ ਅਮਲੋਹ ਕਾਕਾ ਰਣਦੀਪ ਸਿੰਘ ਦੇ ਨਿਰਦੇਸ਼ਾਂ ਤਹਿਤ,ਲੇਟ ਸਰਦਾਰ ਗੁਰਦਰਸ਼ਨ ਸਿੰਘ ਨਾਭਾ ਫਾਉਂਡੇਸ਼ਨ ਅਤੇ ਯੂਥ ਕਾਂਗਰਸ ਹਲਕਾ ਅਮਲੋਹ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਫਤਿਹਗੜ੍ਹ ਸਾਹਿਬ ਸੁਭਾਸ਼ ਸੂਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।

ਇਸ ਕੈਂਪ ਵਿੱਚ ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ।ਇਸ ਕੈਂਪ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ ਜਗਦੀਸ਼ ਸਿੰਘ, ਐੱਸ ਐਮ ਓ ਡਾ ਕੁਲਦੀਪ ਸਿੰਘ ਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ ਪਰਸ਼ੋਤਮ ਦਾਸ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਖੂਨਦਾਨੀਆਂ ਦਾ ਹੌਂਸਲਾ ਵਧਾਇਆ । ਇਸ ਸੰਬਧੀ ਜਾਣਕਾਰੀ ਦਿੰਦਿਆਂ ਐੱਸ ਐਮ ਓ ਡਾ ਕੁਲਦੀਪ ਸਿੰਘ ਨੇ ਦੱਸਿਆ ਕਿ ਕੋਰੋਨਾਂ ਦੀ ਇਸ ਵਿਸ਼ਵ ਵਿਆਪੀ ਮਹਾਂਮਾਰੀ ਦੌਰਾਨ ਖੂਨ ਦਾਨੀਆਂ ਵੱਲੋਂ ਕੀਤਾ ਗਿਆ ਖੂਨਦਾਨ ਬਹੁਤ ਹੀ ਪੁੰਨ ਤੇ ਮਾਨਵਤਾ ਦੀ ਸੇਵਾ ਦਾ ਕਾਰਜ ਹੈ।ਓਹਨਾਂ ਦੱਸਿਆ ਕਿ ਇਸ ਖੂਨਦਾਨ ਕੈਂਪ ਦੌਰਾਨ ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਯੂਥ ਕਾਂਗਰਸ ਹਲਕਾ ਅਮਲੋਹ ਦੇ ਪ੍ਰਧਾਨ ਅਮਿਤ ਜੈ ਚੰਦ ਸ਼ਰਮਾ ਨੇ ਕਿਹਾ ਕਿ ਉਹਨਾਂ ਵੱਲੋਂ ਇਸ ਮਹਾਂਮਾਰੀ ਦੌਰਾਨ ਪਹਿਲਾਂ ਵੀ ਖੂਨਦਾਨ ਕੈਂਪ ਲਗਾਇਆ ਗਿਆ ਸੀ।ਓਹਨਾਂ ਕਿਹਾ ਕਿ ਉਹ ਸਮੇਂ ਸਮੇਂ ਤੇ ਵੱਖ ਵੱਖ ਸਮਾਜਿਕ ਕਾਰਜਾਂ ਵਿਚ ਵੀ ਮਨੁੱਖਤਾ ਦੀ ਭਲਾਈ ਲਈ ਆਪਣਾ ਯੋਗਦਾਨ ਦਿੰਦੇ ਰਹਿੰਦੇ ਹਨ। ਇਸ ਮੌਕੇ ਤੇ ਜਿਲ੍ਹਾ ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਐਮ ਐਲ ਏ ਅਮਲੋਹ ਦੇ ਮੀਡੀਆ ਇੰਚਾਰਜ ਸ਼ਰਨ ਭੱਟੀ, ਅਮਰੀਕ ਸੈਣੀ,ਅਲੀ ਬਾਦਸ਼ਾਹ, ਰਾਜੇਸ਼ ਕੁਮਾਰ, ਰਮੇਸ਼ ਕੁਮਾਰ,ਖੂਨਦਾਨੀ ਸਤਿੰਦਰ ਸਿੰਘ, ਗੁਰਦੀਪ ਸਿੰਘ, ਕਮਲਪ੍ਰੀਤ ਸਿੰਘ, ਸਿਕੰਦਰ, ਜੋਨੀ, ਗੌਰਵ ਸ਼ਰਮਾ,ਰਾਜੂ ਸੁਖਵਿੰਦਰ ਅਤੇ ਯੂਥ ਕਾਂਗਰਸ ਦੇ ਸਮੂਹ ਮੈਂਬਰ ਸਾਹਿਬਾਨ ਹਾਜਰ ਸਨ।

Share This :

Leave a Reply