ਡੇਢ ਮਹੀਨੇ ਅਤੇ ਡੇਢ ਸਾਲ ਦੇ ਦੋ ਬੱਚੇ ਹੋਣ ਦੇ ਬਾਵਜੂਦ ਵਿਆਹ ਦੀ ਤਿਆਰੀ, ਪਰ ਦਬੋਚਿਆ

ਅੰਮ੍ਰਿਤਸਰ/ਪਟਿਆਲਾ (ਮੀਡੀਆ ਬਿਊਰੋ) ਅਜਨਾਲਾ ਦੇ ਪਿੰਡ ਬੋਲੀਆ ਤੋਂ ਆਏ ਇਕ ਫੋਨ ਉਤੇ ਕੀਤੀ ਮਹਿਲਾ ਦੀ ਸ਼ਿਕਾਇਤ ਉਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਮੈਨ ਸ੍ਰੀਮਤੀ ਮਨੀਸ਼ਾ ਗੁਲਾਟੀ ਪੁਲਿਸ ਅਧਿਕਾਰੀਆਂ ਨਾਲ ਮੌਕੇ ਉਤੇ ਪੁੱਜੇ ਅਤੇ ਪੀੜਤ ਮਹਿਲਾ ਨੂੰ ਇਨਸਾਫ ਦਿਵਾਉਂਦੇ ਹੋਏ ਸੁਹਰੇ ਪਰਿਵਾਰ ਵੱਲੋਂ ਖੋਹੇ ਗਏ ਉਸਦੇ ਬੱਚੇ ਮਾਂ ਦੇ ਹਵਾਲੇ ਕਰਵਾਏ। ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਫੋਨ ਕਰਨ ਵਾਲੀ ਮਹਿਲਾ ਨੇ ਮੈਨੂੰ ਦੱਸਿਆ ਕਿ ਮੇਰੇ ਡੇਢ ਮਹੀਨੇ ਅਤੇ ਡੇਢ ਸਾਲ ਦੇ ਦੋ ਬੱਚੇ ਸੁਹਰੇ ਪਰਿਵਾਰ ਨੇ ਮੇਰੇ ਕੋਲੋਂ ਖੋਹ ਲਏ ਹਨ ਅਤੇ ਮੈਨੂੰ ਕੁੱਟ ਕੇ ਘਰੋਂ ਕੱਢ ਦਿੱਤਾ ਹੈ।

ਸ਼ਿਕਾਇਤ ਸੁਣਨ ਮਗਰੋਂ ਚੇਅਰਪਰਸਨ ਨੇ ਆਈ. ਜੀ. ਬਾਰਡਰ ਰੇਂਜ ਸ੍ਰੀ ਐਸ ਪੀ ਐਸ ਪਰਮਾਰ ਅਤੇ ਜਿਲ੍ਹਾ ਪੁਲਿਸ ਮੁਖੀ ਸੀ ਵਿਕਰਮ ਦੁੱਗਲ ਨਾਲ ਫੋਨ ਉਤੇ ਗੱਲਬਾਤ ਕੀਤੀ। ਉਨਾਂ ਨੇ ਡੀ ਐਸ ਪੀ ਰੈਂਕ ਦੇ ਇਕ ਅਧਿਕਾਰੀ ਦੀ ਡਿਊਟੀ ਲਗਾਈ ਤੇ ਅੱਜ ਸਵੇਰੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਪੁਲਿਸ ਫੋਰਸ ਨਾਲ ਮੌਕੇ ਉਤੇ ਪੁੱਜੇ। ਉਥੇ ਜਾ ਕੇ ਉਨਾਂ ਪੀੜਤ ਅਤੇ ਉਸਦੇ ਸੁਹਰੇ ਪਰਿਵਾਰ ਤੇ ਗੁਆਂਢੀਆਂ ਤੋਂ ਬਿਆਨ ਸੁਣੇ, ਜਿਸ ਵਿਚ ਸੁਹਰੇ ਪਰਿਵਾਰ ਨੇ ਇਸ ਨੂੰ ਦਰਾਣੀ ਤੇ ਜਠਾਣੀ ਦਾ ਝਗੜਾ ਦੱਸਿਆ, ਪਰ ਗੁਆਂਢੀਆਂ ਨੇ ਮਹਿਲਾ ਨੂੰ ਕੁੱਟਣ ਦੇ ਦੋਸ਼ਾਂ ਨੂੰ ਸੱਚਾ ਦੱਸਿਆ। ਸ੍ਰੀਮਤੀ ਗੁਲਾਟੀ ਨੇ ਪੁਲਿਸ ਦੀ ਹਾਜ਼ਰੀ ਵਿਚ ਦੋਵੇਂ ਬੱਚੇ ਪੀੜਤ ਮਹਿਲਾ ਦੇ ਹਵਾਲੇ ਕਰਕੇ ਪੁਲਿਸ ਨੂੰ ਉਕਤ ਕੇਸ ਦੀ ਜਾਂਚ ਲਈ 5 ਦਿਨ ਦਾ ਸਮਾਂ ਦਿੰਦੇ ਹਦਾਇਤ ਕੀਤੀ ਕਿ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Share This :

Leave a Reply