ਕਣਕ ਦੀ ਵਾਢੀ ਅਤੇ ਖਰੀਦ ਦੇ ਢੁੱਕਵੇਂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ

ਸਾਉਣੀ ਦੀਆਂ ਫਸਲਾਂ ਲਈ ਬੀਜ ਤੇ ਖਾਦਾਂ ਦਾ ਬੰਦੋਬਸਤ ਕਰ ਰਿਹੈ ਖੇਤੀ ਵਿਭਾਗ

ਅੰਮ੍ਰਿਤਸਰ ( ਏ-ਆਰ. ਆਰ. ਐੱਸ. ਸੰਧੂ ) ਕਮਿਸ਼ਨਰ ਅੰਮ੍ਰਿਤਸਰ ਸ. ਸ਼ਿਵਦੁਲਾਰ ਸਿੰਘ ਢਿਲੋਂ ਨੇ ਕਿਸਾਨਾਂ ਅਤੇ ਆੜਤੀਆਂ ਨੂੰ ਭਰੋਸਾ ਦਿੱਤਾ ਹੈ ਕਿ ਕੋਵਿਡ-19 ਅਤੇ ਕਰਫਿਊ ਬੰਦਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਣਕ ਦੀ ਨਿਰਵਿਘਨ ਖਰੀਦ ਅਤੇ ਮੰਡੀਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਬੀਤੀ ਸ਼ਾਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵੀਡੀਓ ਕਾਨਫਰੰਸਿੰਗ ਜ਼ਰੀਏ ਖੇਤੀ ਕਾਰਜ ਬਿਨਾਂ ਕਿਸੇ ਦਿੱਕਤ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ।


ਸ. ਢਿਲੋਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਣਕ ਦੀ ਵਢਾਈ ਅਤੇ ਇਸ ਦਾ ਇਕ-ਇਕ ਦਾਣਾ ਖਰੀਦਣ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਮੁੱਖ ਖੇਤੀਬਾੜੀ ਅਧਿਕਾਰੀ ਅੰਮ੍ਰਿਤਸਰ ਅਤੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ, ਬਾਗਬਾਨੀ ਅਤੇ ਸਬਜੀਆਂ ਲਈ ਖਾਦਾਂ, ਬੀਜ, ਤਕੀਨਕੀ ਸਲਾਹ ਅਤੇ ਹੋਰ ਸਹਾਇਤਾ ਦੇਣ ਦੇ ਪ੍ਰਬੰਧ ਕੀਤੇ ਜਾਣ।
ਉਨਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਕੰਬਾਇਨਾਂ ਆਦਿ ਨੂੰ ਕਣਕ ਦੀ ਵਢਾਈ ਅਤੇ ਬਿਜਾਈ ਦੇ ਖੇਤੀ ਕਾਰਜਾਂ ਲਈ ਬਿਨਾਂ ਕਿਸੇ ਦਿੱਕਤ ਤੋਂ ਆਉਣ-ਜਾਣ ਦੇ ਪ੍ਰਬੰਧ ਕੀਤੇ ਜਾਣਗੇ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਖੇਤੀ ਮਸ਼ੀਨਰੀ ਦੀ ਮੁਰੰਮਤ ਕਰਨ ਵਾਲੀਆਂ ਵਰਕਸ਼ਾਪਾਂ ਅਤੇ ਸਬੰਧਤ ਸਪੇਅਰ ਪਾਰਟਸ ਵਾਲੀਆਂ ਦੁਕਾਨਾਂ, ਬੀਜਾਂ, ਖਾਦਾਂ, ਕੀਟਨਾਸ਼ਕਾਂ, ਨਦੀਨਨਾਸ਼ਕਾਂ ਦੀ ਵਿਕਰੀ ਅਤੇ ਇਨਾਂ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਪ੍ਰਬੰਧ ਵੀ ਕੀਤੇ ਜਾਣ, ਤਾਂ ਜੋ ਖੇਤੀ ਕੰਮਾਂ ਲਈ ਕੋਈ ਮੁਸ਼ਿਕਲ ਨਾ ਆਵੇ। ਉਨਾਂ ਦੱਸਿਆ ਕਿ ਇਸੇ ਤਰਾਂ ਕਣਕ ਦੀ ਆਮਦ ਲਈ ਅਨਾਜ ਮੰਡੀਆਂ ਵਿੱਚ ਸਾਰੇ ਲੋੜੀਂਦੇ ਇੰਤਜ਼ਾਮ ਕਰਨ ਤੋਂ ਇਲਾਵਾ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ‘ਤੇ ਖਰੀਦ ਕਰਨ ਲਈ ਤਿਆਰ ਰਹਿਣ ਦੀਆਂ ਹਦਾਇਤਾਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ

Share This :

Leave a Reply