ਤਹਿਸੀਦਾਰ ਵੱਲੋਂ ਕਰੋਨਾ ਤੋਂ ਬਚਣ ਲਈ ਲੋੜਵੰਦਾਂ ਨੂੰ ਮਾਸਕ ਵੰਡੇ ਗਏ

ਸੰਗਰੂਰ, ਸੁਨਾਮ (ਅਜੈਬ ਸਿੰਘ ਮੋਰਾਂਵਾਲੀ ) ਕਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰਾਂ ਵੱਲੋਂ ਪੂਰੇ ਪੁਖਤਾ ਪ੍ਰਬੰਧ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਉੱਥੇ ਅੱਜ ਤਹਿਸੀਲਦਾਰ ਦਫਤਰ ਦੇ ਬਾਹਰ ਤਹਿਸੀਲਦਾਰ ਮਨਮੋਹਨ ਸਿੰਘ ਵੱਲੋਂ ਲੋੜਵੰਦਾਂ ਨੂੰ ਮਾਸਕ ਵੰਡ ਕੇ ਇਸ ਬਿਮਾਰੀ ਤੋਂ ਬਚਣ ਲਈ ਪ੍ਰੇਰਣਾ ਦਿੱਤੀ ਗਈ।

ਇਸ ਮੌਕੇ ਤਹਿਸੀਦਾਰ ਮਨਮੋਹਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਬਚਾਅ ਹੀ ਹੈ ਜੋ ਕਿ ਸਰਕਾਰ ਦੀਆਂ ਹਦਾਇਤਾ ਦਾ ਪਾਲਣ ਕਰ ਕੇ ਹੀ ਕੀਤਾ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਾਸਕ ਪਾਉਣ ਤੋਂ ਗੁਰੇਜ਼ ਕਰਦੇ ਹਨ ਉਨ੍ਹਾਂ ਨੂੰ ਆਪਣੇ ਅਤੇ ਲੋਕਾਂ ਦੇ ਬਚਾਅ ਲਈ ਮਾਸਕ ਪਾਉਣਾ ਜ਼ਰੂਰੀ ਹੈ ਤਾਂ ਜੋ ਇਸ ਲਾਗ ਦੀ ਬਿਮਾਰੀ ਨੂੰ ਕੰਟਰੋਲ ਕੀਤਾ ਜਾ ਸਕੇ ਉਹਨਾਂ ਕਿਹਾ ਕਿ ਭਾਵੇਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਿਨਾਂ ਮਾਸਕ ਤੋਂ ਚਲਾਨ ਕੀਤਾ ਜਾ ਸਕਦਾ ਹੈ ਪਰ ਫਿਰ ਵੀ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਸਕ ਵੰਡ ਰਹੇ ਹਾਂ ।ਇਸ ਮੌਕੇ ਉਨ੍ਹਾਂ ਨਾਲ ਪੁਲਸ ਮਹਿਕਮੇ ਦੇ ਕੁਝ ਅਧਿਕਾਰੀ ਤੇ ਕਰਮਚਾਰੀ ਅਤੇ ਦਫ਼ਤਰੀ ਅਮਲੇ ਦੇ  ਮੁਲਾਜਮ ਵੀ ਹਾਜ਼ਰ ਸਨ

Share This :

Leave a Reply