ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਦੀ ਜੱਥੇਬੰਦੀ ਨੇ ਸੰਘਰਸ਼ ਦਾ ਕੀਤਾ ਐਲਾਣ

ਸੀ. ਐਚ. ਬੀ. ਕਾਮੇ ਸਰਕਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕਰਦੇ ਹੋਏ। ਫੋਟੋ : ਧੀਮਾਨ

ਖੰਨਾ (ਪਰਮਜੀਤ ਸਿੰਘ ਧੀਮਾਨ) : ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਖੰਨਾ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਦਾ ਐਲਾਣ ਕੀਤਾ ਗਿਆ। ਇਸ ਸੰਬੰਧੀ ਹੋਈ ਮੀਟਿੰਗ ਉਪਰੰਤ ਬਿਆਨ ਜਾਰੀ ਕਰਦਿਆਂ ਡਿਵੀਜ਼ਨ ਪ੍ਰਧਾਨ ਅਵਤਾਰ ਸਿੰਘ, ਜਗਵਿੰਦਰ ਸਿੰਘ, ਪਰਗਟ ਸਿੰਘ, ਸੰਦੀਪ ਖ਼ਾਨ ਨੇ ਦੱਸਿਆ ਪਾਵਰਕਾਮ ਸੀ.ਐਚ.ਬੀ ਠੇਕਾ ਕਾਮਿਆਂ ਵਲੋਂ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਕਿ ਕੋਰੋਨਾ ਕਹਿਰ ਦੌਰਾਨ ਐਮਰਜੈਂਸੀ ਡਿਊਟੀਆਂ ਨਿਭਾ ਰਹੇ ਬਿਜਲੀ ਕਾਮਿਆਂ ਨਾਲ ਗੈਰ-ਘਾਤਕ ਅਤੇ ਘਾਤਕ ਹਾਦਸੇ ਵਾਪਰੇ ਹਨ, ਪਰ ਮੈਨੇਜਮੈਂਟ ਅਤੇ ਸਰਕਾਰ ਵਲੋਂ ਉਨਾਂ ਨੂੰ ਅਤੇ ਪਰਿਵਾਰਕ ਮੈਂਬਰਾਂ ਨੂੰ ਕੋਈ ਸਹਾਇਤਾ ਨਹੀਂ ਦਿੱਤੀ ਜਾ ਰਹੀਂ, ਸਗੋਂ ਕਾਮਿਆਂ ਦੀ ਛਾਂਟੀ ਕਰਨ ਦਾ ਦੌਰ ਮੈਨੇਜਮੈਂਟ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਕਾਮਿਆਂ ਦੀਆਂ ਤਨਖਾਹਾਂ ਕਈ ਮਹੀਨੇ ਤੋਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ । ਉਨਾਂ ਦੱਸਿਆ ਕਿ ਕਿਰਤ ਵਿਭਾਗ ਦੇ ਮੰਤਰੀ ਅਤੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਉਨਾਂ ਸਰਕਾਰ ਅਤੇ ਮੈਨੇਜਮੈਂਟ ਤੋਂ ਮੰਗ ਕੀਤੀ ਕਿ 50 ਲੱਖ ਰੁਪਏ ਕਰੰਟ ਨਾਲ ਹਾਦਸਾ ਪੀੜਤ ਕਾਮਿਆਂ ਦੇ ਪਰਿਵਾਰਕ ਮੈਂਬਰਜ਼ ਨੂੰ ਦਿੱਤਾ ਜਾਵੇ, ਛਾਟੀ ਕਰਨ ਦੀ ਨੀਤੀ ਰੱਦ ਕੀਤੀ ਜਾਵੇ, ਕੱਢੇ ਕਾਮੇ ਬਹਾਲ ਕੀਤੇ ਜਾਣ, ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕੀਤਾ ਜਾਵੇ । ਉਨਾਂ ਦੱਸਿਆ 22 ਮਈ ਨੂੰ ਦੇਸ਼ ਵਿਆਪੀ ਹੋ ਰਹੇ ਪ੍ਰਦਰਸ਼ਨਾਂ ‘ਚ ਸ਼ਮੂਲੀਅਤ ਕਰਕੇ ਡਵੀਜ਼ਨ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ । ਜੇਕਰ ਛਾਟੀਆਂ ਕਰਨ ਦਾ ਦੌਰ ਮੈਨੇਜਮੈਂਟ ਨੇ ਨਾ ਰੋਕਿਆ ਦਾ 2 ਜੂਨ 2020 ਨੂੰ ਪਟਿਆਲਾ ਹੈਡ ਆਫ਼ਿਸ ਵਿਖੇ ਪੰਜਾਬ ਪੱਧਰੀ ਧਰਨਾ ਅਤੇ ਮੁਜ਼ਾਹਰਾ ਕੀਤਾ ਜਾਵੇਗਾ

Share This :

Leave a Reply