ਪਿੰਡ ਖੇੜੀ ਵਿਖੇ ਕੀਟਨਾਸ਼ਕ ਅਤੇ ਲਾਰਵੀਸਾਈਡਲ ਸਪਰੇ ਕੀਤੀ

ਫ਼ਤਹਿਗੜ੍ਹ ਸਾਹਿਬ (ਸੂਦ ) ਸਿਵਲ ਸਰਜਨ ਡਾਕਟਰ ਐੱਨ ਕੇ ਅਗਰਵਾਲ ਅਤੇ ਸੀਨੀਅਰ ਮੈਡੀਕਲ ਅਫਸਰ ਚਨਾਰਥਲ ਕਲਾਂ ਡਾਕਟਰ ਰਮਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਖੇੜੀ ਵਿਖੇ ਕੀਟਨਾਸ਼ਕ ਅਤੇ ਲਾਰਵੀਸਾਈਡਲ ਸਪਰੇ ਕੀਤੀ ਗਈ। ਇਥੇ ਵਰਨਣਯੋਗ ਹੈ ਕਿ ਇਸ ਪਿੰਡ ਵਿੱਚ ਇਕ ਡੇਂਗੂ
ਪੋਜ਼ੀਟਿਵ ਕੇਸ ਆਉਣ ਕਰਕੇ ਵਿਭਾਗ ਵਲੋਂ ਫੀਵਰ ਸਰਵੇ ਵੀ ਕਰਵਾਇਆ ਗਿਆ ਸੀ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਖੇੜੀ ਵਿੱਚ ਲਾਰਵੀਸਾਈਡਲ ਅਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕਰਵਾਇਆ ਗਿਆ ਤਾਂ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ,ਮਲੇਰੀਆ ਤੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ
ਜਾਣਕਾਰੀ ਦਿੱਤੀ ਗਈ।ਇਸ ਮੌਕੇ ਤੇ ਟੀਮ ਵਿੱਚ ਸਿਹਤ ਕਰਮਚਾਰੀ ਨਰਿੰਦਰ ਸਿੰਘ,ਗੁਰਪ੍ਰੀਤ ਸਿੰਘ,ਤਰਸੇਮ
ਸਿੰਘ, ਰਣਜੋਧ ਸਿੰਘ ਆਦਿ ਹਾਜ਼ਰ ਸਨ

Share This :

Leave a Reply