ਪਿੰਡ ਪਠਲਾਵਾ ਦੇ ਸਵਰਗੀ ਗਿਆਨੀ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਨੈਗੇਟਿਵ ਆਈ

ਪਿੰਡ ਪਠਲਾਵਾ ਦੇ ਸਵਰਗੀ ਗਿਆਨੀ ਬਲਦੇਵ ਸਿੰਘ (ਫਾਈਲ ਫੋਟੋ )

ਨਵਾਂਸ਼ਹਿਰ ( ਏ-ਆਰ. ਆਰ. ਐੱਸ. ਸੰਧੂ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਹਿਲੇ ਕੋਵਿਡ-19 ਪੀੜਿਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ ’ਚੋਂ ਇੱਕ ਫ਼ਤਿਹ ਸਿੰਘ (35) ਦਾ ਕੱਲ੍ਹ ਦੋ ਹਫ਼ਤਿਆਂ ਬਾਅਦ ਲਿਆ ਗਿਆ ਟੈਸਟ ਨੈਗੇਟਿਵ ਆਇਆ ਹੈ ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਸਵ: ਗਿਆਨੀ ਬਲਦੇਵ ਸਿੰਘ ਦੇ ਕੱਲ੍ਹ 6 ਪਰਿਵਾਰਿਕ ਮੈਂਬਰਾਂ ਦੇ ਦੁਬਾਰਾ ਟੈਸਟ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ ਇੱਕ ਦਾ ਨੈਗੇਟਿਵ ਤੇ ਦੋ ਦੇ ਪਾਜ਼ੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚੋਂ ਦੋ ਹੋਰ ਪਰਿਵਾਰਿਕ ਮੈਂਬਰਾਂ ਦੇ ਸੈਂਪਲ ਦੁਬਾਰਾ ਲਏ ਗਏ ਹਨ।
ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ’ਚ ਹੁਣ ਤੱਕ ਸਵ. ਗਿਆਨੀ ਬਲਦੇਵ ਸਿੰਘ ਸਮੇਤ ਕੁੱਲ 19 ਪਾਜ਼ੇਟਿਵ ਕੇਸ ਪਾਏ ਗਏ ਹਨ, ਜਿਨ੍ਹਾਂ ’ਚੋਂ ਇੱਕ ਦੇ ਤੰਦਰੁਸਤ ਹੋਣ ਨਾਲ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਨਵਾਂਸ਼ਹਿਰ ਦੇ ਆਈਸੋਲੇਸ਼ਨ ਵਾਰਡ ’ਚ ਇਲਾਜ ਅਧੀਨ ਸਾਰੇ 18 ਮਰੀਜ਼ ਸਿਹਤਯਾਬ ਹਨ।

Share This :

Leave a Reply