ਪਟਿਆਲਾ ( ਅਰਵਿੰਦਰ ਸਿੰਘ) ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਸੰਭਾਵਤ ਖ਼ਤਰੇ ਤੇ ਮੱਦੇਨਜ਼ਰ ਯਾਤਰੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੇ ਛੇ ਦਿਨਾਂ ਤੋਂ ਰੋਜ਼ਾਨਾ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਸੈਨੇਟਾਈਜ਼ ਕਰਨ ਲਈ ਸਪਰੇਅ ਕੀਤਾ ਜਾ ਰਿਹਾ ਹੈ ਅਤੇ ਸਾਫ਼-ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪੀ.ਆਰ.ਟੀ.ਸੀ . ਦੇ ਚੇਅਰਮੈਨ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਢੁਕਵੇਂ ਕਦਮ ਉਠਾਏ ਜਾ ਰਹੇ ਹਨ ਜਿਸ ਤਹਿਤ ਪੀ.ਆਰ.ਟੀ.ਸੀ. ਵੱਲੋਂ ਵੀ ਆਪਣੀ ਬੱਸਾਂ ‘ਚ ਵਾਇਰਸ ਦੀ ਰੋਕਥਾਮ ਲਈ ਉਚਿਤ ਕਦਮ ਚੱਕੇ ਗਏ ਹਨ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਰੋਜ਼ਾਨਾ ਹੀ ਹਜ਼ਾਰਾ ਯਾਤਰੀ ਸਫ਼ਰ ਕਰਦੇ ਹੋਏ ਜਿਸ ਕਾਰਨ ਕੋਈ ਵੀ ਬਿਮਾਰੀ ਫੈਲਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ ਪਰ ਅਦਾਰੇ ਵੱਲੋਂ ਰੋਜ਼ਾਨਾ ਹੀ ਬੱਸਾਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।ਸ੍ਰੀ ਕੇ.ਕੇ. ਸ਼ਰਮਾ ਨੇ ਕਿਹਾ ਕਿ ਜਿਥੇ ਬੱਸਾਂ ਦੀ ਸਫ਼ਾਈ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਉਥੇ ਹੀ ਅਦਾਰੇ ਦੇ ਕਰਮਚਾਰੀਆਂ ਨੂੰ ਵੀ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਿੱਖਿਅਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੇ ਦਫ਼ਤਰ ਨੂੰ ਵੀ ਸੈਨੇਟਾਈਜ਼ ਕੀਤਾ ਗਿਆ ਹੈ।