ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈਕ

ਚੰਡੀਗੜ੍ਹ, ਮੀਡੀਆ ਬਿਊਰੋ:

ਸੋਮਵਾਰ ਸਵੇਰੇ ਕਿਸੇ ਨੇ ਪੰਜਾਬ ਕਾਂਗਰਸ (Punjab Congress) ਦਾ ਟਵਿਟਰ ਹੈਂਡਲ ਹੈਕ ਕਰ ਲਿਆ। ਇਸ ਕਾਰਨ ਕਾਂਗਰਸੀ ਆਗੂਆਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Amrinder Singh Raja Warring) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵਾਪਰੀ ਇਸ ਘਟਨਾ ਨੇ ਪੰਜਾਬ ਕਾਂਗਰਸ ਦੇ ਸੂਬਾ ਦਫ਼ਤਰ ‘ਚ ਹਲਚਲ ਮਚਾ ਦਿੱਤੀ ਹੈ। ਪੰਜਾਬ ਕਾਂਗਰਸ ਦਾ ਟਵਿੱਟਰ ਹੈਂਡਲ ਕਿਸ ਨੇ ਅਤੇ ਕਿਸ ਮਕਸਦ ਨਾਲ ਹੈਕ ਕੀਤਾ ਹੈ, ਇਹ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ।

ਪੰਜਾਬ ਕਾਂਗਰਸ ਆਪਣੇ ਟਵਿੱਟਰ ਹੈਂਡਲ ‘ਤੇ ਸਿਆਸੀ ਸਰਗਰਮੀਆਂ ਨਾਲ ਸਬੰਧਤ ਆਪਣੀਆਂ ਗਤੀਵਿਧੀਆਂ ਅਤੇ ਬਿਆਨ ਸ਼ੇਅਰ ਕਰਦੀ ਹੈ। ਪਰ, ਅੱਜ ਸਵੇਰੇ ਅਚਾਨਕ ਉਨ੍ਹਾਂ ‘ਤੇ ਸਿਆਸੀ ਬਿਆਨਾਂ ਤੋਂ ਇਲਾਵਾ ਕੋਈ ਹੋਰ ਟਵੀਟ ਹੋ ਗਿਆ। ਪਾਰਟੀ ਦਾ ਟਵਿੱਟਰ ਹੈਂਡਲ ਹੈਕ ਹੋਣ ਦੀ ਖ਼ਬਰ ਨੇ ਪੰਜਾਬ ਕਾਂਗਰਸ ਦੇ ਸੂਬਾ ਦਫ਼ਤਰ ‘ਚ ਹਲਚਲ ਮਚਾ ਦਿੱਤੀ ਅਤੇ ਪਾਰਟੀ ਆਗੂਆਂ ਵਿੱਚ ਹਾਹਾਕਾਰ ਮੱਚ ਗਈ। ਮਾਹਿਰਾਂ ਨੇ ਤੁਰੰਤ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ।

ਹੈਕਰਾਂ ਨੇ ਪੰਜਾਬ ਕਾਂਗਰਸ ਦੇ ਟਵੀਟ ਅਕਾਊਂਟ ਤੋਂ ਪ੍ਰੋਫਾਈਲ ਤਸਵੀਰ ਨੂੰ ਹਟਾ ਦਿੱਤਾ ਤੇ ਇਕ ਟਵੀਟ ਪੋਸਟ ਕੀਤਾ ਜਿਸ ਵਿੱਚ ਲਿਖਿਆ ਹੈ, “ਬੀਨਜ਼ ਆਫਿਸ਼ੀਅਲ ਕੁਲੈਕਸ਼ਨ (Beans Official Collection) ਦੇ ਖੁੱਲ੍ਹਣ ਦੇ ਜਸ਼ਨ ‘ਚ ਅਸੀਂ ਅਗਲੇ 24 ਘੰਟਿਆਂ ਲਈ ਕਮਿਊਨਿਟੀ ‘ਚ ਸਾਰੇ ਸਰਗਰਮ NFT ਵਪਾਰੀਆਂ ਲਈ ਇਕ ਏਅਰਡ੍ਰੌਪ ਖੋਲ੍ਹਿਆ ਹੈ! ਕਲੇਮ ਯੂਅਰ ਬੀਨਜ਼।

ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਨਵੇਂ ਚੁਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਈ ਕਾਂਗਰਸੀ ਆਗੂਆਂ ਸਣੇ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਰਜਕਾਰੀ ਪ੍ਰਧਾਨ ਭਰਤ ਭੂਸ਼ਣ ਆਸ਼ੂ ਤੇ ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਣਗੇ। ਇਹ ਮੀਟਿੰਗ ਦਿੱਲੀ ਵਿਚ ਸਵੇਰੇ 10.30 ਵਜੇ ਹੋਵੇਗੀ ਤੇ ਇਸ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦਾ ਅਧਿਕਾਰਤ ਟਵਿੱਟਰ ਅਕਾਊਂਟ ਹੈ ਕ ਹੋ ਗਿਆ।

Share This :

Leave a Reply