ਪਟਿਆਲਾ (ਅਰਵਿੰਦਰ ਸਿੰਘ ) ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਬਾਗਬਾਨੀ ਫ਼ਸਲਾਂ ਦੀ ਢੋਆ-ਢੁਆਈ, ਮੰਡੀਕਰਨ, ਖਾਦਾਂ, ਦਵਾਈਆਂ, ਬੀਜ ਅਤੇ ਹੋਰ ਸਮਾਨ ਦੀ ਉਪਲਬਧਤਾ ਸਬੰਧੀ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਅਤੇ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਦੇ ਮਕਸਦ ਲਈ ਬਾਗਬਾਨੀ ਵਿਭਾਗ ਵੱਲੋਂ ਜ਼ਿਲ੍ਹਾ ਤੇ ਬਲਾਕ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਕਿਸਾਨ ਬਾਗਬਾਨੀ ਫ਼ਸਲਾਂ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹੇ ਦੇ ਕੰਟਰੋਲ ਰੂਮ ਨੰਬਰ 75080-18903 ‘ਤੇ ਅਤੇ ਮੋਬਾਇਲ ਨੰਬਰ 75080-18902 ‘ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਕਿਸਾਨਾਂ ਲਈ ਬਲਾਕ ਪੱਧਰ ‘ਤੇ ਵੀ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ ਤੇ ਨਾਭਾ ਬਲਾਕ ਦੇ ਕਿਸਾਨ ਬਾਗਬਾਨੀ ਵਿਕਾਸ ਅਫ਼ਸਰ ਡਾ. ਕੁਲਵਿੰਦਰ ਸਿੰਘ ਮੋਬ. ਨੰਬਰ 75080-18905 ‘ਤੇ ਸੰਪਰਕ ਕਰ ਸਕਦੇ ਹਨ। ਇਸ ਤਰ੍ਹਾਂ ਬਲਾਕ ਸਮਾਣਾ ਤੇ ਪਾਤੜਾਂ ਦੇ ਕਿਸਾਨ ਡਾ. ਦਿਲਪ੍ਰੀਤ ਸਿੰਘ ਮੋਬ. ਨੰਬਰ 75080-18904 ‘ਤੇ ਫ਼ੋਨ ਕਰਕੇ ਜਾਣਕਾਰੀ ਲੈ ਸਕਦੇ ਹਨ।
ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਕਿ ਬਲਾਕ ਭੁਨਰਹੇੜੀ ਤੇ ਸਨੌਰ ਦੇ ਕਿਸਾਨ ਡਾ. ਨਵਨੀਤ ਕੌਰ ਮੋਬ. ਨੰਬਰ 98146-83091 ‘ਤੇ ਸੰਪਰਕ ਕਰਕੇ ਮਾਹਰਾਂ ਪਾਸੋਂ ਸੁਝਾਅ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ ਬਲਾਕ ਰਾਜਪੁਰਾ ਤੇ ਘਨੌਰ ਦੇ ਕਿਸਾਨ ਡਾ. ਅਮਰਿੰਦਰ ਸਿੰਘ ਮੋਬ. ਨੰਬਰ 98550-04776 ‘ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਬਾਗਬਾਨੀ ਫ਼ਸਲਾਂ ਨਾਲ ਸਬੰਧੀ ਕਿਸੇ ਵੀ ਸਮੱਸਿਆ ਜਾ ਜਾਣਕਾਰੀ ਲਈ ਆਪਣੇ ਬਲਾਕ ਪੱਧਰ ਦੇ ਕੰਟਰੋਲ ਰੂਮ ‘ਤੇ ਜਾ ਫੇਰ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ‘ਤੇ ਫ਼ੋਨ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਮਾਹਰਾਂ ਵੱਲੋਂ ਬਾਗਬਾਨੀ ਫ਼ਸਲਾਂ ਸਬੰਧੀ ਕਿਸਾਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ ਅਤੇ ਢੁਕਵੇਂ ਹੱਲ ਦੱਸੇ ਜਾਣਗੇ।