ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਧਾਰਮਿਕ, ਸਿਆਸੀ ਅਤੇ ਪ੍ਰਸ਼ਾਸਨਕ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ
ਸਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਵਿਖਾਈ ਅਗਨੀ ਨੂੰ ਚਿਖਾ
ਲੌਂਗੋਵਾਲ/ਸੰਗਰੂਰ/ (ਅਜੈਬ ਸਿੰਘ ਮੋਰਾਂਵਾਲੀ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦਾ ਪਿੰਡ ਲੌਂਗੋਵਾਲ ਦੇ ਰਾਮਬਾਗ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਸੰਸਕਾਰ ਕੀਤਾ ਗਿਆ। ਬੀਬੀ ਅਮਰਪਾਲ ਕੌਰ ਨੂੰ ਅੰਤਿਮ ਵਿਦਾਇਗੀ ਦੇਣ ਮੌਕੇ ਸਕੇ-ਸਬੰਧੀ ਅਤੇ ਰਿਸ਼ੇਤਦਾਰ ਸ਼ਾਮਲ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਸਪੁੱਤਰ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਵੱਲੋਂ ਅਗਨੀ ਨੂੰ ਚਿਖਾ ਵਿਖਾਉਣ ਤੋਂ ਪਹਿਲਾਂ ਮੂਲ ਮੰਤਰ ਦਾ ਸਿਮਰਨ ਵੀ ਕੀਤਾ। ਬੀਬੀ ਅਮਰਪਾਲ ਕੌਰ ਦੇ ਸਦੀਵੀ ਵਿਛੋੜੇ ਨਾਲ ਜਿਥੇ ਸਾਰਾ ਮਾਹੌਲ ਗਮਗੀਨ ਬਣਿਆ ਰਿਹਾ ਹੈ, ਉਥੇ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋਣ ਵਾਲਿਆਂ ਦੀ ਹਰ ਅੱਖ ਨਮ ਵਿਖਾਈ ਦਿੱਤੀ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਕੀਤੀ ਅਪੀਲ ਤਹਿਤ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਿਆਂ ‘ਚ ਅਧਿਕਾਰੀਆਂ, ਪ੍ਰਬੰਧਕਾਂ ਤੇ ਮੁਲਾਜ਼ਮਾਂ ਨੇ ਬੀਬੀ ਅਮਰਪਾਲ ਕੌਰ ਦੇ ਸਦੀਵੀ ਵਿਛੋੜੇ ‘ਚ ਸ੍ਰੀ ਜਪੁਜੀ ਸਹਿਬ ਪਾਠ ਦੇ ਜਾਪ ਵੀ ਕੀਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਦੁੱਖ ਸਾਂਝਾ ਕਰਨ ਵਾਲਿਆਂ ‘ਚ ਇਕਬਾਲ ਸਿੰਘ ਝੂੰਦਾਂ ਜ਼ਿਲ੍ਹਾ ਪ੍ਰਧਾਨ, ਸੰਤ ਬਲਵੀਰ ਸਿੰਘ ਘੁੰਨਸ, ਬਲਦੇਵ ਸਿੰਘ ਮਾਨ ਸਾਬਕਾ ਮੰਤਰੀ, ਰਣਜੀਤ ਸਿੰਘ ਚੀਮਾਂ, ਮਹਿੰਦਰ ਸਿੰਘ ਆਹਲੀ ਸਕੱਤਰ ਸ਼੍ਰੋਮਣੀ ਕਮੇਟੀ, ਮੁਖਤਾਰ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜਥੇਦਾਰ ਉਦੈ ਸਿੰਘ, ਵਿਨਰਜੀਤ ਸਿੰਘ ਗੋਲਡੀ, ਅੰਜਨ ਗੁਪਤਾ, ਜਰਨੈਲ ਸਿੰਘ ਭੋਤਨਾ, ਭੁਪਿੰਦਰ ਸਿੰਘ ਭਲਵਾਨ, ਜਸਵੀਰ ਸਿੰਘ ਲੌਂਗੋਵਾਲ, ਬਲਦੇਵ ਸਿੰਘ ਚੂੰਘਾਂ, ਜਸਵਿੰਦਰ ਸਿੰਘ ਲਿਬੜਾ, ਸ਼ੇਰ ਸਿੰਘ ਖੰਨਾ, ਪਰਮਜੀਤ ਸਿੰਘ ਖਾਲਸਾ, ਜਗਸੀਰ ਸਿੰਘ ਕੋਟੜਾ, ਜਥੇਦਾਰ ਮਹਿੰਦਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਮੈਨੇਜਰ ਸੁਰਜੀਤ ਸਿੰਘ, ਡੀ.ਐਸ.ਪੀ.ਰਵਿੰਦਰ ਸਿੰਘ ਤਪਾ, ਪਰਮਜੀਤ ਕੌਰ ਵਿਰਕ ਜ਼ਿਲ੍ਹਾ ਪ੍ਰਧਾਨ, ਮੈਨੇਜਰ ਮਨਪ੍ਰੀਤ ਸਿੰਘ ਭਲਵਾਨ, ਭੁਪਿੰਦਰ ਸਿੰਘ ਜੋਸ਼ੀ, ਪ੍ਰਿੰਸੀਪਲ ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਲੱਲੀ, ਲਖਵਿੰਦਰ ਸਿੰਘ ਭਾਲ,ਮੈਨੇਜਰ ਮੇਜਰ ਸਿੰਘ, ਪਰਮਜੀਤ ਸਿੰਘ ਜੱਸੇਕਾ, ਜਸਵੀਰ ਸਿੰਘ ਲੌਂਗੋਵਾਲ, ਤਰਸੇਮ ਸਿੰਘ ਗੁੱਜਰ, ਕਰਨੈਲ ਸਿੰਘ ਦੁੱਲਟ, ਕੁਲਵੰਤ ਸਿੰਘ ਕਾਂਤੀ, ਸੋਨੀ ਨੰਬਰਦਾਰ, ਸੁਖਵਿੰਦਰ ਸਿੰਘ ਸਰਪੰਚ, ਸਰਪੰਚ ਮੱਖਣ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ ਆਦਿ ਸ਼ਾਮਲ ਹੋਏ।
ਬੀਬੀ ਅਮਰਪਾਲ ਕੌਰ ਦੇ ਸਦੀਵੀ ਵਿਛੋੜੇ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਦੁੱਖ ਪ੍ਰਗਟਾਇਆ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਦੇ ਅਚਨਚੇਤ ਦੇਹਾਂਤ ‘ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰਾਨ ਬੀਬੀ ਕੁਲਦੀਪ ਕੌਰ ਟੌਹੜਾ ਅਤੇ ਜਸਮੇਰ ਸਿੰਘ ਲਾਛੜੂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਿਥੇ ਇਹ ਸਦੀਵੀ ਵਿਛੋੜਾ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉਥੇ ਹੀ ਇਹ ਸਦਮਾ ਅਸਹਿ ਅਤੇ ਅਕਹਿ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਗੁਰਮਤਿ ਦਾ ਸਿਧਾਂਤ ਸਾਰਿਆਂ ਨੂੰ ਪ੍ਰਮਾਤਮਾ ਦੇ ਭਾਣੇ ‘ਚ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਬੀਬੀ ਅਮਰਪਾਲ ਕੌਰ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸ਼ਵਿੰਦਰ ਸਿੰਘ ਸੱਭਰਵਾਲ, ਸੁਰਜੀਤ ਸਿੰਘ ਗੜ੍ਹੀ, ਨਿਰਮੈਲ ਸਿੰਘ ਜੌਲਾ, ਸਤਵਿੰਦਰ ਸਿੰਘ ਟੌਹੜਾ, ਨਿਰਮਲ ਸਿੰਘ ਹਰਿਆਊ, ਕੁਲਦੀਪ ਸਿੰਘ ਨੱਸੂਪੁਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਦੁੱਖ ਸਾਂਝਾ ਕੀਤਾ। ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਮੈਨੇਜਰ ਬਹਾਦਰਗੜ੍ਹ ਜਰਨੈਲ ਸਿੰਘ ਮਕਰੋੜ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਮੈਨੇਜਰ ਨਰਿੰਦਰਜੀਤ ਸਿੰਘ, ਅਮਰਪਾਲ ਸਿੰਘ ਆਦਿ ਨੇ ਵੀ ਦੁੱਖ ਦਾ ਇਜ਼ਹਾਰ ਕੀਤਾ।