ਬਠਿੰਡਾ ( ਮੀਡੀਆ ਬਿਊਰੋ ) ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਬੱਚਿਆਂ ਦੀ ਸੁਰੱਖਿਆ ਦੇ ਲਈ ਜ਼ਿਲਾ ਬਾਲ ਸੁਰੱਖਿਆ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਇਹ ਜਾਣਕਾਰੀ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਸਾਂਝੀ ਕੀਤੀ।
ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੇ ਦੌਰਾਨ ਲਗਾਏ ਗਏ ਕਰਫ਼ਿਊ ਸਮੇਂ ਬੱਚਿਆਂ ’ਤੇ ਕਿਸੇ ਵੀ ਤਰਾਂ ਦੇ ਸ਼ੋਸ਼ਣ ਨੂੰ ਰੋਕਣ ਜਾਂ ਬੱਚਿਆਂ ਦੇ ਨਾਲ ਸਬੰਧਤ ਕਿਸੇ ਵੀ ਤਰਾਂ ਸਹਾਇਤਾ ਲਈ 94631-21138, 99152-93081 ਜਾਂ 97805-99045 ’ਤੇ ਸੰਪਰਕ ਕਰ ਸਕਦੇ ਹਨ। ਉਨਾਂ ਇਹ ਵੀ ਕਿਹਾ ਕਿ ਚਾਈਲਡ ਹੈਪਲਲਾਈਨ ਨੰਬਰ 1098 ’ਤੇ ਵੀ ਕਾਲ ਕਰ ਸਕਦੇ ਹਨ।