ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ’ਚ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦੇ ਦਫ਼ਤਰਾਂ (ਕੰਨਟੇਨਮੈਂਟ ਜ਼ੋਨ ਨੂੰ ਛੱਡ ਕੇ) ਅਤੇ ਆਮਦਨ ਕਰ ਵਿਭਾਗ ਦੇ ਦਫ਼ਤਰ ਨੂੰ ਸਵੇਰੇ 7 ਵਜੇ ਤੋਂ 2 ਵਜੇ ਦੁਪਹਿਰ ਤੱਕ ਖੋਲ੍ਹਣ ਦੀ ਇਜ਼ਾਜ਼ਤ ਦੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਕੇਵਲ ਦਫ਼ਤਰੀ ਕੰਮ ਦੀ ਆਗਿਆ ਹੀ ਹੋਵੇਗੀ ਅਤੇ ਪਬਲਿਕ ਡੀਲਿੰਗ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਦੋਵੇਂ ਜਨਤਕ ਅਦਾਰੇ ਆਪਣੇ ਕੰਮ ਕਾਜ ਦੌਰਾਨ ‘ਦੀ ਐਪੀਡੈਮਿਕ ਡਿਜ਼ੀਜ਼ ਐਕਟ-1897’ ਤਹਿਤ ਸਰਕਾਰ ਵੱਲੋਂ ਕੋਵਿਡ-19 ਨਾਲ ਸਬੰਧਤ ਸਮੂਹ ਪ੍ਰੋਟੋਕਾਲ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਦੇ ਜ਼ਿੰਮੇਵਾਰ ਹੋਣਗੇ।