ਮੈਕਸ ਹਸਪਤਾਲ ਨੂੰ ਕੋਵਿਡ-19 ਦੇ ਨਮੂਨੇ ਇਕੱਠੇ ਕਰਨ ਲਈ ਦਿੱਤੀ ਆਗਿਆ

ਐਸ ਏ ਐਸ ਨਗਰ ( ਬਿਊਰੋ ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਫੇਜ਼ -6 ਨੂੰ ਕੋਵਿਡ -19 ਦੇ ਸਬੰਧ ਵਿੱਚ ਨਮੂਨੇ ਇਕੱਠੇ ਕਰਨ ਦੀ ਆਗਿਆ ਦਿੱਤੀ। ਜ਼ਿਲ੍ਹਾ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਹਸਪਤਾਲ ਪ੍ਰਬੰਧਕ ਇਸ ਸਬੰਧੀ ਪੰਜਾਬ ਸਰਕਾਰ ਅਤੇ ਆਈਸੀਐਮਆਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ।

ਇਸ ਤੋਂ ਇਲਾਵਾ, ਨਮੂਨਿਆਂ ਨੂੰ ਇਕੱਤਰ ਕਰਨ ਤੋਂ ਬਾਅਦ ਹਸਪਤਾਲ ਉਨ੍ਹਾਂ ਨੂੰ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੈਸਟ ਲਈ ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ, ਸਾਕੇਤ, ਨਵੀਂ ਦਿੱਲੀ ਭੇਜਿਆ ਜਾਵੇਗਾ। ਇਸ ਤੋਂ ਇਲਾਵਾ, ਹਸਪਤਾਲ ਆਈਸੀਐਮਆਰ ਅਤੇ ਸਰਕਾਰ ਦੁਆਰਾ ਨਿਰਧਾਰਤ ਰੇਟਾਂ ਅਨੁਸਾਰ ਚਾਰਜ ਲਵੇਗਾ।

Share This :

Leave a Reply