ਫ਼ਤਹਿਗੜ੍ਹ ਸਾਹਿਬ (ਸੂਦ) -ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ ਨੇ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਉਨ੍ਹਾਂ ਸਿਵਲ ਹਸਪਤਾਲ ਵਿੱਖੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਲਈ ਬਣਾਏ ਵੱਖਰੇ ਵਾਰਡ, ਲੋੜਵੰਦਾਂ ਨੂੰ ਸੁੱਕਾ ਰਾਸ਼ਨ ਤੇ ਬਣਾਇਆ ਹੋਇਆ ਭੋਜਨ ਦੇਣ ਅਤੇ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ
ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਅਤੇ ਖਾਸ ਕਰਕੇ ਸਮਾਜਿਕ ਵਿੱਥ ਬਣਾ ਕੇ ਰੱਖਣ ਨਾਲ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈਉਧਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀਤੀ ਜਾ ਰਹੀ ਕਣਕ ਦੀ ਖਰੀਦ ਦੌਰਾਨ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਰੀਆਂ ਸਾਵਧਾਨੀਆਂ ਅਪਣਾਉਣ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ੯੬ ਹਜ਼ਾਰ ੬੯੮ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ੯੨ ਹਜ਼ਾਰ ੯੦੦ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ੧੦੨ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ ੨੧,੨੮੩ ਮੀਟਰਕ ਟਨ, ਮਾਰਕਫੈਡ ਵੱਲੋਂ ੨੩,੩੨੫ ਮੀਟਰਕ ਟਨ, ਪਨਸਪ ਵੱਲੋਂ ੧੮,੬੯੮ ਮੀਟਰਕ ਟਨ, ਵੇਅਰ ਹਾਊਸ ਵੱਲੋਂ ੧੭,੧੧੪ ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ ੧੨,੪੮੦ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕੋਵਿਡ-੧੯ ਨੂੰ ਫੈਲਣ ਤੋਂ ਰੋਕਣ ਲਈ ਸੈਨੀਟਾਈਜ਼ਰ ਤੇ ਮਾਸਕ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਣਕ ਦੀ ਖਰੀਦ ਦੌਰਾਨ ਸਮਾਜਿਕ ਵਿੱਥ ਨੂੰ ਬਣਾ ਕੇ ਰੱਖਣਾ ਯਕੀਨੀ ਬਣਾਇਆ ਜਾ ਰਿਹਾ ਹੈਸ਼੍ਰੀਮਤੀ ਪੀ. ਰਾਜੀ ਸ਼੍ਰੀਵਾਸਤਵਾ ਵੱਲੋਂ ਮੰਡੀਆਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਪਵਿੱਤਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫਸਰ ਸ਼੍ਰੀ ਰਵਿੰਦਰ ਕੁਮਾਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸਾਧੂ ਰਾਮ ਭੱਟ ਮਾਜਰਾ ਵੀ ਮੌਜੂਦ ਸਨ






















