ਫਤਹਿਗੜ੍ਹ ਸਾਹਿਬ (ਸੂਦ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਜਿਹੜੇ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ,ਉਹਨਾਂ ਦੀ ਹੋਈ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਅੱਜ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਹਲਕੇ ਦੀ ਲੀਡਰਸ਼ਿਪ ਨਾਲ ਪਿੰਡ ਲੌਂਗੋਵਾਲ ਵਿਖੇ ਪੁੱਜ ਕੇ ਭਾਈ ਗੋਬਿੰਦ ਸਿੰਘ ਲੋਂਗੋਵਾਲ ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਪਰਿਵਾਰ ਵੱਲੋਂ ਸਿੱਖ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਕਰਕੇ ਜਿਥੇ ਵਿਸ਼ਵ ਵਿੱਚ ਇਸ ਪਰਿਵਾਰ ਨੂੰ ਜਾਣਿਆ ਜਾਂਦਾ ਹੈ
ਉਥੇ ਬੀਬੀ ਅਮਰਪਾਲ ਕੌਰ ਵੱਲੋਂ ਅਧਿਆਪਕਾ ਹੋਣ ਦੇ ਨਾਤੇ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਗਈਆਂ ਸੇਵਾਵਾਂ ਵੀ ਕਬਿਲੇਤਰੀਫ ਸਨ ਜਿਹਨਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਓਹਨਾ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸਮੁੱਚੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਇਸ ਪਰਿਵਾਰ ਨੂੰ ਜਿੱਥੇ ਭਾਣਾ ਮੰਨਣ ਦਾ ਬਲ ਬਖਸ਼ੇ ਉੱਥੇ ਸਿੱਖ ਪੰਥ ਵਿੱਚ ਨਿਰੰਤਰ ਸੇਵਾਵਾਂ ਜਾਰੀ ਰੱਖਣ ਲਈ ਹਿੰਮਤ ਅਤੇ ਸ਼ਕਤੀ ਦੇਵੇ। ਅੱਜ ਭਾਈ ਲੌਂਗੋਵਾਲ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਬੀਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਭਿੰਦਰ ਸਿੰਘ ਮੰਡੀ, ਸੀਨੀ ਅਕਾਲੀ ਆਗੂ ਜਤਿੰਦਰ ਸਿੰਘ ਧਾਲੀਵਾਲ, ਧੰਨ ਧੰਨ ਬਾਬਾ ਬੁੱਢਾ ਜੀ ਸੇਵਾ ਦਲ ਦੇ ਪ੍ਰਧਾਨ ਜਗਜੀਵਨ ਸਿੰਘ ਉੱਭੀ ਤੇ ਸਰਕਲ ਮੰਡੀ ਗੋਬਿੰਦਗੜ੍ਹ ਦੇ ਜੱਥੇ ਜਰਨੈਲ ਸਿੰਘ ਮਾਜਰੀ ਵਿਸ਼ੇਸ਼ ਤੌਰ ਤੇ ਹਾਜਰ ਸਨ।