ਵਿਧਾਇਕ ਅੰਗਦ ਸਿੰਘ ਨੇ ਡਿੱਪੂ ਹੋਲਡਰਾਂ ਵੱਲੋਂ ਰੱਖੀਆਂ ਮੰਗਾਂ ਸਰਕਾਰ ਦੇ ਧਿਆਨ ਹਿੱਤ ਭੇਜੀਆਂ

ਡਿਪੂ ਹੋਲਡਰ ਵਿਧਾਇਕ ਅੰਗਦ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ।

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਹਲਕਾ ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਨੇ ਡਿੱਪੂ ਹੋਲਡਰਾਂ ਵੱਲੋਂ ਅੱਜ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਸਰੀ ਨਰਿੰਦਰ ਮੋਦੀ ਦੇ ਐਲਾਨਾਂ ਮੁਤਾਬਕ ਪਿੰਡਾਂ ’ਚ ਲੋੜਵੰਦ ਪਰਿਵਾਰਾਂ ਨੂੰ 15 ਕਿਲੋਗ੍ਰਾਮ ਕਣਕ ਅਤੇ 3 ਕਿਲੋਗ੍ਰਾਮ ਦਾਲਾਂ ਜਨਤਕ ਵੰਡ ਪ੍ਰਣਾਲੀ ਰਾਹੀਂ ਮੁਫ਼ਤ ਦੇਣ ਦੇ ਰਸਤੇ ’ਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਿੱਤੇ ਗਏ ਮੰਗ ਪੱਤਰ ਨੂੰ ਸਰਕਾਰ ਨੂੰ ਭੇਜ ਦਿੱਤਾ ਗਿਆ।

ਵਿਧਾਇਕ ਅੰਗਦ ਸਿੰਘ ਨੇ ਦੱਸਿਆ ਕਿ ਡਿੱਪੂ ਹੋਲਡਰਾਂ ਵੱਲੋਂ ਜਿੱਥੇ ਕੋਵਿਡ ਦੇ ਮੱਦੇਨਜ਼ਰ ਆਪਣਾ ਸਿਹਤ ਬੀਮਾ ਕਰਨ ਦੀ ਮੰਗ ਰੱਖੀ ਗਈ ਹੈ ਉੱਥੇ ਸੇਫ਼ਟੀ ਕਿੱਟਾਂ ਦੀ ਮੰਗ ਵੀ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਵੰਡ ਲਈ ਇੱਕ-ਇੱਕ ਹੈਲਪਰ ਅਤੇ ਸਰਕਾਰ ਪਾਸੋਂ ਆਪਣੇ ਅਤੇ ਰਾਸ਼ਨ ਲੈਣ ਵਾਲਿਆਂ ਲਈ ਮਾਸਕ ਅਤੇ ਸੈਨਨੇਟਾਈਜ਼ਰ ਦੀ ਮੰਗ ਵੀ ਰੱਖੀ ਗਈ ਹੈ। ਇਸ ਤੋਂ ਇਲਾਵਾ ਰਾਸ਼ਨ ਵੰਡ ਮੌਕੇ ਕਿਸੇ ਵੀ ਤਰ੍ਹਾਂ ਦੀ ਭੀੜ ਨੂੰ ਕੰਟਰੋਲ ਕਰਨ ਲਈ ਪੁਲਿਸ ਸੁਰੱਖਿਆ ਵੀ ਮੰਗੀ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਡਿੱਪੂ ਹੋਲਡਰਾਂ ਦੀ ਇਨ੍ਹਾਂ ਮੰਗਾਂ ਨੂੰ ਮੁੱਖ ਮੰਤਰੀ ਪੰਜਾਬ ਅਤੇ ਖੁਰਾਕ ਤੇ ਸਪਲਾਈ ਮੰਤਰੀ ਪੰਜਾਬ ਦੇ ਧਿਆਨ ਹਿੱਤ ਭੇਜਿਆ ਗਿਆ ਹੈ।

Share This :

Leave a Reply