ਕੈਪਟਨ ਵਲੋਂ ਕਿਸਾਨਾਂ ਲਈ ਵੱਡੀ ਰਾਹਤ
ਚੰਡੀਗੜ੍ਹ- ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਜਿਸ ਕਾਰਣ ਕੈਪਟਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਤਹਿਤ ਕਿਸਾਨ ਆਪਣੇ ਮਜ਼ਦੂਰ, ਟਰੈਕਟਰ ਤੇ ਕੰਬਾਈਨ ਖੇਤਾਂ ‘ਚ ਲੈ ਜਾ ਸਕਦੇ ਹਨ।
ਇਸ ਦੇ ਨਾਲ ਹੀ ਪੰਜਾਬ ‘ਚ ਲੱਗੇ ਕਰਫਿਊ ਦੇ ਬਾਵਜੂਦ ਕਿਸਾਨ ਦਿਨ ਭਰ ਆਪਣੇ ਖੇਤ ਵਿੱਚ ਕੰਮ ਕਰ ਸਕਦਾ ਹੈ। ਸਰਕਾਰ ਦੇ ਦਿੱਤੇ ਗਏ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਵੇਰੇ 7-9 ਵਜੇ ਤੱਕ ਖੇਤ ਜਾਣ ਤੇ ਸ਼ਾਮ ਨੂੰ 7-9 ਦੇ ਵਿਚਕਾਰ ਖੇਤਾਂ ਤੋਂ ਘਰ ਵਾਪਸ ਆਉਣ ਦੀ ਆਗਿਆ ਦਿੱਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਡੀਸੀ ਸਹਿਬਾਨ ਵਲੋਂ ਇਹ ਹੁਕਮ ਜਾਰੀ ਕੀਤਾ ਜਾ ਰਿਹਾ ਹੈ।