ਸਰਕਾਰ ਵੱਲੋਂ ਕਿਰਤੀਆਂ/ਮਜ਼ਦੂਰਾਂ ਤੇ ਨੌਜੁਆਨਾਂ ਨੂੰ ਰੋਜ਼ਗਾਰ ਦੇਣ ਦੀ ਡਿਜੀਟਲ ਪ੍ਰਕਿਰਿਆ ਰਾਹੀਂ ਤਿਆਰੀ

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਬਚਾਅ ਲਈ ਲਾਕਡਾਊਨ ਤੋਂ ਬਾਅਦ ਜ਼ਿਲ੍ਹੇ ਅੰਦਰ ਫ੍ਰੈਲਟਰੀਆਂ, ਏਜੰਸੀਆਂ ਅਤੇ ਹੋਰ ਕੰਮ-ਕਾਜ਼ ਵਾਲੀਆਂ ਸੰਸਥਾਂਵਾਂ ਨੂੰ ਚਲਾਉਣ ਦੀ ਆਗਿਆ ਦੇਣ ਬਾਅਦ ਮਿਸ਼ਨ ਫ਼ਤਿਹ ਅਤੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪੜ੍ਹੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਅਤੇ ਕਿਰਤੀਆਂ ਨੂੰ ਰੋਜ਼ਗਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਤੇ ਟ੍ਰੇਨਿੰਗ ਅਫਸਰ, ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਰੋਜ਼ਗਾਰ ਵਿਭਾਗ ਵਲੋਂ ਫੈਕਟਰੀਆਂ/ਖੇਤੀਬਾੜੀ ਤੇ ਉਸਾਰੀ ਦੇ ਕੰਮਾਂ ਅਤੇ ਹੋਰ ਰੋਜ਼ਗਾਰ ਦੀ ਭਾਲ ਵਿੱਚ ਲੱਗੇ ਕਿਰਤੀਆਂ/ਮਜ਼ਦੂਰਾਂ ਲਈ ਵੈਬ ਲਿੰਕ https://forms.gle/9tea4rcCN8zTx9zx9ਤਿਆਰ ਕੀਤਾ ਗਿਆ ਹੈ, ਜਿਸ ’ਤੇ ਉਹ ਆਪਣੇ ਆਪ ਜਾਂ ਕਿਸੇ ਦੀ ਸਹਾਇਤਾ ਨਾਲ ਰਜਿਸਟਰ ਹੋ ਸਕਦੇ ਹਨ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਕੰਮ ਮੁਹੱਈਆ ਕਰਵਾਇਆ ਜਾ ਸਕੇ। ਇਸੇ ਤਰ੍ਹਾਂ ਕਿਸਾਨਾਂ/ਫੈਕਟਰੀ ਮਾਲਕਾਂ, ਉਸਾਰੀ ਦੇ ਕੰਮ ਨਾਲ ਸਬੰਧਿਤ ਠੇਕੇਦਾਰਾਂ ਤੇ ਹੋਰ ਕਿਸੇ ਨੂੰ ਕੰਮ ਲਈ ਜੇ ਕਿਰਤੀਆਂ ਦੀ ਲੋੜ ਹੈ ਤਾਂ ਉਹ ਵੈਬ ਲਿੰਕ https://forms.gle/YMd7t3SvxtPWGsnW9%20 ’ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ, ਜਦਕਿ ਪੜ੍ਹੇ-ਲਿਖੇ ਬੇਰੁਜ਼ਗਾਰ, ਸਕਿੱਲਡ ਤੇ ਸੈਮੀ ਸਕਿੱਲਡ ਨੌਜਵਾਨ ਵਿਭਾਗ ਦੀ ਵੈਬਸਾਈਟ http://www.pgrkam.com ਤੇ ਰਜਿਸਟਰ ਹੋਣ ਤਾਂ ਜੋ ਉਨ੍ਹਾਂ ਨੂੰ ਯੋਗਤਾ ਅਨੁਸਾਰ ਰੁਜ਼ਗਾਰ ਦਿਵਾਇਆ ਜਾ ਸਕੇ। ਇਸੇ ਤਰ੍ਹਾਂ ਜਿਹੜੇ ਨੌਜਵਾਨ ਆਪਣਾ ਸਵੈ ਰੋਜ਼ਗਾਰ ਕਰਨਾ ਚਾਹੁੰਦੇ ਹਨ ਤੇ ਸਰਕਾਰ ਵਲੌਂ ਵਿੱਤੀ ਮਦਦ/ਕਰਜ਼ਾ ਲੈਣ ਦੇ ਚਾਹਵਾਨ ਹਨ, ਉਹ https://forms.gle/S4G2NhvbvRMzKWCT9 ਲਿੰਕ ’ਤੇ ਰਜਿਸਟਰ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰਾਂ ਦੀ ਮਦਦ ਲਈ ਹੈਲਪਲਾਈਨ ਨੰਬਰ 8872759915 ਜਾਰੀ ਕੀਤਾ ਗਿਆ ਹੈ ਅਤੇ ਇਸ ਨੰਬਰ ਤੇ ਕੰਮ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਫੋਨ ਕੀਤਾ ਜਾ ਸਕਦਾ ਹੈ ਜਾਂ ਈਮੇਲ ਆਈ.ਡੀ. helplinedbeesbsn@gmail.com ਰਾਹੀਂ ਵੀ ਸੰਪਰਕ ਕੀਤਾ ਜਾ ਸਕਦਾ ਹੈ।

Share This :

Leave a Reply