ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲਾ ਪ੍ਰਸ਼ਾਸਨ ਨੂੰ 333 ਪੀ.ਪੀ.ਈ. ਕਿੱਟਾਂ ਭੇਂਟ

ਸੰਗਰੂਰ (ਅਜੈਬ ਸਿੰਘ ਮੋਰਾਂਵਾਲੀ ) ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿਥੇ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਮਾਜ ਸੇਵੀਆਂ ਦੁਆਰਾ ਵੀ ਮੋਢੇ ਨਾਲ ਮੋਢਾ ਜੋੜ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾ ਰਿਹਾ ਹੈ।ਅਜਿਹੀ ਹੀ ਮਿਸਾਲ ਪੇਸ਼ ਕਰਦਿਆਂ ਸਮਾਜ ਸੇਵਾ ਵਿਚ ਅੱਗੇ ਰਹਿਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਪਰਸਨਲ ਪ੍ਰੋਟੈਕਟਿਵ ਇਕੂਅਪਮੈਂਟ (ਪੀ.ਪੀ.ਈ) ਕਿੱਟਾਂ ਭੇਂਟ ਕੀਤੀਆਂ ਗਈਆਂ ਹਨ।


ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ ਸੰਗਰੂਰ ਦੇ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਨੂੰ 333 ਪੀ.ਪੀ.ਈ ਕਿੱਟਾਂ ਭੇਂਟ ਕੀਤੀਆਂ ਹਨ।ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ. ਉਬਰਾਏ ਤੇ ਜ਼ਿਲਾ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ-19 ਦੀ ਬਿਮਾਰੀ ਨੂੰ ਅਜਿਹੇ ਸਮਾਜ ਸੇਵੀਆਂ ਨਾਲ ਮਿਲ ਕੇ ਛੇਤੀ ਹਰਾਇਆ ਜਾ ਸਕਦਾ ਹੈ। ਸ੍ਰੀ ਘਨਸ਼ਿਆਮ ਥੋਰੀ ਨੇ ਜ਼ਿਲਾ ਵਾਸੀਆਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਨੂੰ ਰੋਕਣ ਲਈ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸਨਰ ਸ਼੍ਰੀ ਰਾਜੇਸ਼ ਤ੍ਰਿਪਾਠੀ, ਸਹਾਇਕ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਤੋਂ ਇਲਾਵਾ ਇਕਾਈ ਦੇ ਅਹੁਦੇਦਾਰ ਫਤਿਹ ਪ੍ਰਭਾਕਰ ਅਤੇ ਸਤਨਾਮ ਸਿੰਘ ਦਮਦਮੀ ਵੀ ਮੌਜੂਦ ਸਨ।

Share This :

Leave a Reply