
ਫ਼ਤਹਿਗੜ੍ਹ ਸਾਹਿਬ (ਸੂਦ) ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ।ਕਣਕ ਦੀ ਵਾਢੀ ਤੇ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਂਨ ਗੁਲਸ਼ਨ ਰਾਏ ਬੌਬੀ ਨੇ ਸਰਹਿੰਦ ਅਨਾਜ ਮੰਡੀ ਵਿਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ । ਚੇਅਰਮੈਂਨ ਗੁਲਸ਼ਨ ਰਾਏ ਬੌਬੀ ਨੇ ਦੱਸਿਆ ਕਿ ਕਣਕ ਦੀ ਵਾਢੀ ਤੇ ਖ਼ਰੀਦ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਮਾਸਕ ਤੇ ਹੋਰ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲੋੜੀਂਦਾ ਫਾਸਲਾ ਬਣਾ ਕੇ ਰੱਖਿਆ ਜਾ ਰਿਹਾ।

ਉਨ੍ਹਾ ਦੱਸਿਆ ਕਿ ਕਿਸਾਨਾਂ ਨੂੰ ਆੜਤੀਆਂ ਜ਼ਰੀਏ ਟੋਕਨ ਜਾਰੀ ਕੀਤੇ ਗਏ ਹਨ ਅਤੇ ਜਿਹੜੇ ਕਿਸਾਨ ਨੂੰ ਜਿਹੜੇ ਦਿਨ ਦਾ ਟੋਕਨ ਮਿਲੇਗਾ ਉਹ ਉਸੇ ਦਿਨ ਹੀ ਆਪਣੀ ਫਸਲ ਮੰਡੀ ਵਿੱਚ ਲੈ ਕੇ ਆਵੇਗਾ। ਇਸ ਨਾਲ ਮੰਡੀ ਵਿੱਚ ਭੀੜ ਹੋਣ ਤੋਂ ਬਚਾਅ ਹੋਵੇਗਾ ਅਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇਗੀ। ਉਨ੍ਹਾ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾ ਕਿਹਾ ਕਿ ਜੇਕਰ ਕਿਸੇ ਨੂੰ ਵੀ ਕੋਈ ਮੁਸ਼ਕਿਲ ਆਉਦੀ ਹੈ ਤਾਂ ਉਹ ਮਾਰਕੀਟ ਕਮੇਟੀ ਦੇ ਦਫਤਰ ਵਿਚ ਸੰਪਰਕ ਕਰੇ। ਉਨ੍ਹਾ ਚਿਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਜਿਲਾ ਪ੍ਰਸ਼ਾਸ਼ਨ ਅਤੇ ਸਰਕਾਰ ਦੇ ਹੁਕਮਾ ਦੀ ਉਲੰਘਣਾ ਕਰੇਗਾ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ਮੋਕੇ ਜਿਲਾ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਅਤੇ ਸਰਹਿੰਦ ਮੰਡੀ ਦੇ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਭਰੋਸਾ ਦਿੱਤਾ ਕਿ ਉਹ ਸਰਕਾਰ ਦਾ ਪੁਰਾ ਸਾਥ ਦੇਣਗੇ। ਉਨ੍ਹਾ ਅਪੀਲ ਕੀਤੀ ਕਿ ਆੜਤੀਆਂ ਦੀਆਂ ਮੁਸ਼ਕਿਲਾ ਦਾ ਵੀ ਹੱਲ੍ਹ ਕੀਤਾ ਜਾਵੇ। ਉਨ੍ਹਾ ਦੱਸਿਆ ਕਿ 18 ਅਪ੍ਰੈਲ ਨੂੰ ਪ੍ਰਸਾਸ਼ਨ ਵਲੋਂ ਕਿਸਾਨਾ ਲਈ 120 ਪਾਸ ਜਾਰੀ ਹੋਇਆ ਸੀ ਤੇ ਕਿਸਾਨਾਂ ਦੁਆਰਾ ੧੨੦ ਟਰਾਲੀਆ ਕਣਕ ਮੰਡੀ ਵਿਚ ਲਿਆਉਦੀ ਗਈ ਹੈ ਤੇ ਜਿਸਦੀ ਨਮੀ ਸਹੀ ਪਾਈ ਗਈ ਹੈ ਅਤੇ ਖਰੀਦ ਏਜੰਸੀਆ ਵਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਤੀ 20 ਅਪ੍ਰੈਲ ਲਈ ਆੜਤੀਆ ਨੂੰ 300 ਪਾਸ ਜਾਰੀ ਹੋਇਆ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆ ਚ ਸ਼ੋਸਲ ਦੂਰੀ ਬਣਾਈ ਰੱਖਣ ਤਾ ਜੋ ਕੋਰੋਨਾ ਵਾਇਰਸ ਨੂੰ ਵੱਧਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਰਹਿੰਦ ਮੰਡੀ ਦੇ ਸੈਕਟਰੀ ਗਗਨਦੀਪ ਸਿੰਘ, ਸੁਪਰਵਾਇਜ਼ਰ ਰਾਜਵੀਰ ਸਿੰਘ, ਅਮਰੀਕ ਸਿੰਘ, ਹਰਚਰਨ ਸਿੰਘ ਨਾਗਰਾ, ਜਗਦੀਸ਼ ਬਾਬੂ, ਹਰਿੰਦਰ ਸਿੰਘ ਭੰਗੂ, ਏ ਐਫ਼ ਐਸ ਓ ਬਿਕਰਮਜੀਤ ਸਿੰਘ ਚਾਹਲ, ਸਾਹਿਬ ਸਿੰਘ, ਹਰਪ੍ਰੀਤ ਸਿੰਘ, ਇੰਸਪੈਕਟਰ ਸੰਦੀਪ ਸਿੰਘ ਅਤੇ ਹੋਰ ਹਾਜਰ ਸਨ।