ਪਟਿਆਲਾ ( ਅਰਵਿੰਦਰ ਸਿੰਘ ) ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤਾਇਨਾਤ ਭਾਈ ਕਰਤਾਰ ਸਿੰਘ ਦੇ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਸੇਵਾ ਮੁਕਤ ਹੋਏ ਮੁਲਾਜ਼ਮ ਭਾਈ ਕਰਤਾਰ ਸਿੰਘ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ।
ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਬਤੌਰ ਗ੍ਰੰਥੀ ਸਿੰਘ ਭਾਈ ਕਰਤਾਰ ਸਿੰਘ ਨੇ ਆਪਣੀ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਪ੍ਰਬੰਧ ਅਤੇ ਸੰਗਤਾਂ ਦੀਆਂ ਉਮੀਦਾਂ ਅਨੁਸਾਰ ਕਾਰਜਸ਼ੀਲ ਰਹਿਣਾ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਹੋਏ ਮੁਲਾਜ਼ਮ ਹਮੇਸ਼ਾ ਸੰਸਥਾ ਅਧੀਨ ਕੰਮ ਕਰਨ ਵਾਲੇ ਮੁਲਾਜ਼ਮ ਲਈ ਪ੍ਰੇਰਨਾ ਸਰੋਤ ਹੁੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਮੁੱਚਾ ਸਟਾਫ ਵੀ ਹਾਜ਼ਰ ਸੀ