ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਹਰਲੇ ਰਾਜਾਂ ਜ਼ਿਲ੍ਹੇ ’ਚ ਮੌਜੂਦ ਵਿਅਕਤੀਆਂ ਨੂੰ ਉਨ੍ਹਾਂ ਦੇ ਘਰ ਭੇਜਣ ਦੀ ਪਹਿਲ ਕਦਮੀ ਤਹਿਤ ਅੱਜ 16 ਹੋਰ ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਲਈ ਰਵਾਨਾ ਕੀਤਾ ਗਿਆ।
ਸ੍ਰੀ ਜੌਹਲ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚੋਂ 403 ਵਿਅਕਤੀਆਂ ਨੂੰ ਕਸ਼ਮੀਰ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ’ਚੋਂ 88 ਬੰਗਾ ਤੋਂ ਅਤੇ 106 ਬਲਾਚੌਰ ਤੋਂ ਸ਼ਾਮਿਲ ਹਨ। ਇਨ੍ਹਾਂ ਵਿਅਕਤੀਆਂ ਵੱਲੋਂ ਰਮਜ਼ਾਨ ਮਹੀਨੇ ਆਪਣੇ ਘਰਾਂ ਨੂੰ ਭੇਜੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਐਸ ਡੀ ਐਮ ਜਗਦੀਸ਼ ਸਿੰਘ ਜੌਹਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਦੇ ਵਿਅਕਤੀਆਂ ਨੇ ਰਮਜ਼ਾਨ ਦਾ ਮਹੀਨਾ ਹੋਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕਰਨ ’ਤੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਉਨ੍ਹਾਂ ਲਈ ਵੀ ਆਪਣੇ ਪਿੱਤਰੀ ਰਾਜ ਜੰਮੂ-ਕਸ਼ਮੀਰ ਜਾਣ ਲਈ ਬੱਸ ਦਾ ਪ੍ਰਬੰਧ ਕਰਵਾਇਆ ਗਿਆ।