ਲੁਧਿਆਣਾ, 23 ਮਾਰਚ (ਰਵਿੰਦਰ ਸਿੰਘ ਢਿੱਲੋਂ )-ਜ਼ਿਲਾਂ ਲੁਧਿਆਣਾ ਵਿੱਚ ਕਰੋਨਾ ਵਾਇਰਸ ਕੋਵਿਡ 19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲਾਂ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਅਗਰਵਾਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾਂ ਲੁਧਿਆਣਾ ਦੀ ਹਦੂਦ ਅੰਦਰ ਅੱਜ ਮਿਤੀ 23 ਮਾਰਚ, 2020 ਤੋਂ ਅਣਮਿਥੇ ਸਮੇਂ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਕਰਫ਼ਿਊ ਦੌਰਾਨ ਲੋਕਾਂ ਦੇ ਘਰ ‘ਚੋਂ ਬਾਹਰ ਆਉਣ, ਗਲੀ, ਰੋਡ ਜਾਂ ਕਿਸੇ ਜਨਤਕ ਥਾਵਾਂ ਆਦਿ ‘ਤੇ ਆਉਣ ਦੀ ਸਖ਼ਤ ਮਨਾਹੀ ਹੋਵੇਗੀ।ਇਹ ਹੁਕਮ ਵਰਦੀਧਾਰੀ ਪੁਲਿਸ ਮੁਲਾਜ਼ਮਾਂ, ਪੈਰਾਮਿਲਟਰੀ ਫੋਰਸਾਂ, ਸਿਹਤ ਸੇਵਾਵਾਂ, ਡਿਊਟੀ ਦੌਰਾਨ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ।