ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਦੇ ਆਦੇਸ

ਸੰਗਰੂਰ (ਅਜੈਬ ਸਿੰਘ ਮੋਰਾਂ ਵਾਲੀ ) ਪੰਜਾਬ ਦੇ ਕਰ ਅਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਵੀਡੀਓ ਕਾਨਫਰੰਸਿੰਗ ਵਿੱਚ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਘਨਸ਼ਿਆਮ ਥੋਰੀ ਨੇ ਆਬਕਾਰੀ ਅਤੇ ਕਰ ਵਿਭਾਗ ਤੇ ਪੁਲਿਸ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਰੱਖਦੇ ਹੋਏ ਜ਼ਿਲ੍ਹਾ ਸੰਗਰੂਰ ਵਿਚ ਕਿਸੇ ਵੀ ਕਿਸਮ ਦੀ ਨਸ਼ਾ ਤਸਕਰੀ ਨੂੰ ਸ਼ਖਤੀ ਨਾਲ ਰੋਕਣ ਦੇ ਹੁਕਮ ਦਿੱਤੇ ਹਨ.ਇਸ ਵੀਡੀਓ ਕਾਨਫਰੰਸ ਵਿੱਚ ਐਸ.ਐਸ.ਪੀ. ਡਾ. ਸੰਦੀਪ ਗਰਗ ਸਮੇਤ ਸਮੂਹ ਉਪ ਮੰਡਲ ਮੈਜਿਸਟਰੇਟ, ਸਹਾਇਕ ਕਰ ਤੇ ਆਬਕਾਰੀ ਅਧਿਕਾਰੀ, ਜੀ.ਓ.ਜੀ. ਸ਼ਾਮਲ ਹੋਏ. ਇਸ ਉਪਰੰਤ ਮੀਟਿੰਗ ਦੌਰਾਨ ਸ੍ਰੀ ਥੋਰੀ ਨੇ ਕਿਹਾ ਕਿ ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲਿਆਂ ਅਤੇ ਨਜਾਇਜ਼ ਸ਼ਰਾਬ ਕੱਢਣ ਵਾਲਿਆਂ ਨੂੰ ਮੁਕੰਮਲ ਠੱਲ ਪਾਉਣ ਲਈ ਤੁਰੰਤ ਪੂਰੀ ਮੁਸਤੈਦੀ ਨਾਲ ਕਦਮ ਪੁੱਟੇ ਜਾਣ


ਜ਼ਿਲ੍ਹਾ ਮੈਜਿਸਟ੍ਰੇਟ ਨੇ ਨਜ਼ਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਵਟਸਐਪ ਹੈਲਪਲਾਈਨ ਨੰਬਰ 9592430781 ਜਾਰੀ ਕਰਦਿਆਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਨਾਗਰਿਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਅਤੇ ਇਸ ਨੰਬਰ ਤੇ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਦਿਆਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ.ਉਨ੍ਹਾਂ ਕਿਹਾ ਕਿ ਅੰਤਰ ਰਾਜੀ ਹੱਦਾਂ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਵੰਡ ਤੋਂ ਪਹਿਲਾਂ ਰੋਕਿਆ ਜਾਣਾ ਜ਼ਰੂਰੀ ਹੈ ਅਤੇ ਇਸ ਲਈ ਪਿੰਡ ਪੱਧਰ ਤੇ ਚੌਕਸੀ ਵਧਾਏ ਜਾਣ ਦੀ ਜ਼ਰੂਰਤ ਹੈ. ਸ੍ਰੀ ਥੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਸਬੰਧੀ ਸਖ਼ਤ ਹਦਾਇਤਾਂ ਜ਼ਾਰੀ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਪੱਧਰ ਤੇ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ. ਉਨ੍ਹਾਂ ਕਿਹਾ ਕਿ ਆਬਾਦੀ ਦੇ ਨਾਲ ਨਾਲ ਬਾਹਰਵਾਰ ਸਥਿਤ ਗੋਦਾਮਾਂ ਅਤੇ ਸਟੋਰੇਜ਼ ਦੇ ਹੋਰ ਛੋਟੇ ਵੱਡੇ ਸਥਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਕਿਸੇ ਵੀ ਸੰਭਾਵੀ ਸਪਲਾਈ ਨੈਟਵਰਕ ਬਾਰੇ ਜਾਣਕਾਰੀ ਮਿਲਣ ਉਤੇ ਫੌਰੀ ਕਾਰਵਾਈ ਕਰਕੇ ਮੁਕੰਮਲ ਖਾਤਮਾ ਕੀਤਾ ਜਾਵੇ.
ਸ੍ਰੀ ਥੋਰੀ ਨੇ ਫ਼ੌਰੀ ਐਕਸ਼ਨ ਦੀ ਰਣਨੀਤੀ ਨੂੰ ਅਮਲ ਵਿਚ ਲਿਆਉਣ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਪੁਲਿਸ, ਐਕਸਾਈਜ਼ ਜਾਂ ਅਜਿਹੇ ਹੀ ਕਿਸੇ ਹੋਰ ਵਿਭਾਗ ਦੇ ਅਧਿਕਾਰੀ ਜਾਂ ਕਰਮਚਾਰੀ ਦੀ ਨਸ਼ਾ ਤਸਕਰੀ ਵਿਚ ਸ਼ਮੂਲੀਅਤ ਜਾਂ ਸਹਿਯੋਗ ਦਾ ਮਾਮਲੇ ਸਾਹਮਣੇ ਆਉਣ ਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇਗੀ. ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਾਇਸੰਸ ਧਾਰਕਾਂ ਦੀ ਨਿਯਮਤ ਚੈਕਿੰਗ ਨੂੰ ਲਾਜ਼ਮੀ ਬਣਾਇਆ ਜਾਵੇ ਅਤੇ ਆਪਸੀ ਤਾਲਮੇਲ ਰੱਖਦੇ ਹੋਏ ਨਸ਼ਾ ਤਸਕਰੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ.
ਮੀਟਿੰਗ ਦੌਰਾਨ ਐਸ.ਅੇੈਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਪੁਲਿਸ ਵੀ ਅੰਤਰ ਰਾਜੀ ਹੱਦਾਂ ਤੇ ਪੂਰੀ ਚੌਕਸੀ ਵਰਤ ਰਹੀ ਹੈ ਅਤੇ ਫ਼ੀਡਬੈਕ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਆਦੇਸ਼ ਦਿੱਤੇ ਗਏ ਹਨ.ਇਸ ਦੌਰਾਨ ਜ਼ਿਲ੍ਹੇ ਦੀਆਂ ਲਹਿਰਾ, ਮੂਨਕ, ਖਨੌਰੀ ਆਦਿ ਸਬ^ਡਵੀਜ਼ਨਾਂ ਦੇ ਉਨ੍ਹਾਂ ਮੁੱਖ ਅਤੇ ਪੇਂਡੂ ਰਸਤਿਆਂ ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀ. ਨੂੰ ਦਿੱਤੀ ਗਈਆਂ, ਜਿਨ੍ਹਾਂ ਰਸਤਿਆਂ ਰਾਹੀਂ ਗੁਆਢੀਂ ਰਾਜਾਂ ਤੋਂ ਸ਼ਰਾਬ ਜਾਂ ਕਿਸੇ ਹੋਰ ਨਸ਼ੇ ਦੀ ਤਸਕਰੀ ਦੀਆਂ ਸੰਭਾਵਨਾਵਾਂ ਹਨ.
ਜ਼ਿਲ੍ਹਾ ਮੈਜਿਸਟਰੇਟ ਨੇ ਇਸ ਸਬੰਧੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦੀ ਹਦਾਇਤ ਵੀ ਕੀਤੀ. ਉਨ੍ਹਾਂ ਕਿਹਾ ਕਿ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਸਲਾਖ਼ਾਂ ਪਿੱਛੇ ਜ਼ਰੂਰ ਪਹੰੁਚਾਇਆ ਜਾਵੇ ਜੋ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਪਾਸਾਰ ਕਰ ਰਹੇ ਹਨ. ਮੀਟਿੰਗ ਦੌਰਾਨ ਐਸ.ਡੀ.ਐਮ. ਮੂਨਕ ਤੇ ਲਹਿਰਾ ਕਾਲਾ ਰਾਮ ਕਾਂਸਲ, ਐਸ.ਡੀ.ਐਮ ਦਿੜਬਾ ਮਨਜੀਤ ਸਿੰਘ, ਐਸ.ਡੀ.ਐਮ. ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਧੂਰੀ ਲਤੀਫ਼ ਅਹਿਮਦ, ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਚੰਦਰ ਮਹਿਤਾ , ਇੰਚਾਰਜ ਜੀ.ਓ.ਜੀ ਧਨਵੀਰ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ.

Share This :

Leave a Reply