ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ’ਚ ਦਰਜ ਸੂਚੀ ਤੋਂ ਬਾਹਰ ਜਾ ਕੇ ਦੁਕਾਨਾਂ ਖੋਲ੍ਹਣ ਵਾਲਿਆਂ ਖ਼ਿਲਾਫ਼ ਕਨੂੰਨੀ ਕਾਰਵਾਈ ਹੋਵੇਗੀ- ਜਗਦੀਸ਼ ਸਿੰਘ ਜੌਹਲ

ਐਸ ਡੀ ਐਮ ਜਗਦੀਸ਼ ਸਿੰਘ ਜੌਹਲ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਐਸ ਡੀ ਐਮ ਜਗਦੀਸ਼ ਸਿੰਘ ਜੌਹਲ ਨੇ ਜ਼ਿਲ੍ਹਾ ਮੈਜਿਸਟ੍ਰੇਟ ਦੇ 2 ਮਈ ਤੋਂ ਲਾਗੂ ਹੋਏ ਹੁਕਮਾਂ ’ਚ ਦਰਜ ਸੂਚੀ ਤੋਂ ਬਾਹਰ ਜਾ ਕੇ ਦੁਕਾਨਾਂ ਖੋਲ੍ਹਣ ਵਾਲੇ ਦੁਕਾਨਦਾਰਾਂ ਨੂੰ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਅੱਜ ਇੱਥੇ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ’ਤੇ ਗੜ੍ਹਸ਼ੰਕਰ ਰੋਡ ’ਤੇ ਸਥਿਤ ਇੱਕ ਵੱਡੇ ਸਟੋਰ ਨੂੰ ਨੋਟਿਸ ਭੇਜ ਕੇ ਆਪਣਾ ਸਟੋਰ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਸਟੋਰ ਨੂੰ ਜ਼ਰੂਰੀ ਸਮਾਨ ਦੀ ਘਰੇਲੂ ਸਪਲਾਈ ਦੀ ਆਗਿਆ ਦਿੱਤੀ ਹੋਈ ਹੈ ਅਤੇ ਜੇਕਰ ਇਸ ਤੋਂ ਅੱਗੇ ਜਾ ਕੇ ਕੋਈ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਟੋਰ ਨੂੰ ਕਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਲੋਂ ਸ਼ਾਪਿੰਗ ਕੰਪਲੈਕਸ ਅਤੇ ਮਾਲ ਆਦਿ ਬੰਦ ਰੱਖਣ ਦੀ ਹਦਾਇਤ ਕੀਤੀ ਹੋਈ ਹੈ, ਜਿਸ ਨੂੰ ਹਰ ਹਾਲ ’ਚ ਲਾਗੂ ਕਰਵਾਇਆ ਜਾਵੇਗਾ। ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਸੂਚੀ ’ਚ ਦਰਜ ਵਿਸ਼ੇ ਨਾਲ ਸਬੰਧਤ ਦੁਕਾਨਾਂ ਹੀ ਖੋਲ੍ਹਣ ਅਤੇ ਹੁਕਮਾਂ ਦੀ ਉਲੰਘਣਾ ਨਾ ਕਰਨ।

Share This :

Leave a Reply