ਜ਼ਿਲ੍ਹੇ ਦੀਆਂ ਮੰਡੀਆਂ ’ਚ ਐਤਵਾਰ ਦੀ ਸ਼ਾਮ ਤੱਕ 11425 ਮੀਟਿ੍ਰਕ ਟਨ ਕਣਕ ਦੀ ਖਰੀਦ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਐਤਵਾਰ ਸ਼ਾਮ ਤੱਕ 11425 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਜਿਸ ਵਿੱਚੋਂ ਇਕੱਲੀ ਐਤਵਾਰ 6000 ਮੀਟਿ੍ਰਕ ਟਨ ਖਰੀਦ ਦਰਜ ਕੀਤੀ ਗਈ। ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਨੁਸਾਰ ਖਰੀਦ ਏਜੰਸੀਆਂ ਨੂੰ ਮੰਡੀਆਂ ’ਚੋਂ ਨਾਲ ਦੀ ਨਾਲ ਚੁਕਾਈ ਸ਼ੁਰੂ ਕਰਵਾਉਣ ਦੀ ਹਦਾਇਤ ਵੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਮੰਡੀਆਂ ਨੂੰ ਛੱਡ ਕੇ ਜ਼ਿਲ੍ਹੇ ਦੀਆਂ 28 ਮੰਡੀਆਂ ’ਚ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਬਾਕੀ ਰਹਿੰਦੀਆਂ ਦੋ ਮੰਡੀਆਂ ’ਚ ਵੀ ਆਮਦ ਹੋਣ ’ਤੇ ਤੁਰੰਤ ਖਰੀਦ ਸ਼ੁਰੂ ਹੋ ਜਾਵੇਗੀ।


ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਪਨਗ੍ਰੇਨ, ਮਾਰਕਫ਼ੈਡ, ਪਨਸਪ, ਪੰਜਾਬ ਰਾਜ ਗੋਦਾਮ ਨਿਗਮ, ਭਾਰਤੀ ਖੁਰਾਕ ਨਿਗਮ ਪੂਰੀ ਸਰਗਰਮੀ ਨਾਲ ਖਰੀਦ ਕਾਰਜਾਂ ’ਚ ਲੱਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ’ਚ ਕਣਕ ਦੀ ਖਰੀਦ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦੇ ਹੱਲ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਕਾਇਮ ਕੀਤਾ ਗਿਆ ਹੈ, ਜਿਸ ’ਤੇ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਇਸ ਕੰਟਰੋਲ ਰੂਮ ਦੇ ਨੰਬਰਾਂ ’ਚ 01823-227478, 227479 ਅਤੇ 227480 ਸ਼ਾਮਿਲ ਹਨ।

Share This :

Leave a Reply