ਫ਼ਤਹਿਗੜ੍ਹ ਸਾਹਿਬ (ਸੂਦ)-ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਤੱਕ ਤਿਆਰ ਖਾਣਾ ਪੁੱਜਦਾ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਨਾਲ ਜ਼ਰੂਰਤ ਦਾ ਸਾਰਾ ਸਾਮਾਨ ਲੋਕਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ.ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਦੇ ਵਿੱਚ ਆਇਆ ਹੈ ਕੁਝ ਲੋਕ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਨਾਮ ਵਰਤ ਕੇ ਦੁਕਾਰਨਦਾਰਾਂ ਜਾਂ ਜ਼ਰੂਰਤ ਦਾ ਹੋਰ ਸਮਾਨ ਸਪਲਾਈ ਕਰਨ ਵਾਲਿਆਂ ਨੂੰ ਪ੍ਰੇਸ਼ਾਨ ਕਰ ਰਹੇ ਹਨ

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਜੇ ਕੋਈ ਵੀ ਵਿਅਕਤੀ ਕਿਸੇ ਵੀ ਦੁਕਾਨਦਾਰ ਜਾਂ ਜ਼ਰੂਰਤ ਦਾ ਹੋਰ ਸਮਾਨ ਸਪਲਾਈ ਕਰਨ ਵਾਲੇ ਨੂੰ ਪ੍ਰੇਸ਼ਾਨ ਕਰਦਾ ਹੈ ਤਾਂ ਉਸ ਸਬੰਧੀ ਸੂਚਨਾ ਉਨ੍ਹਾਂ ਦੇ ਮੋਬਾਈਲ ਫੋਨ ਨੰਬਰ 99888-83722 ਤੇ ਦਿੱਤੀ ਜਾਵੇ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਦੇ ਘਰਾਂ ਵਿੱਚ ਰਹਿਣ ਨੂੰ ਯਕੀਨੀ ਬਣਾਉਣ ਵਾਸਤੇ ਕਰਫਿਊ ਲਗਾਇਆ ਗਿਆ ਹੈ ਤਾਂ ਜੋ ਲੋਕ ਆਪਣੇ ਘਰਾਂ ਵਿੱਚ ਹੀ ਸੁਰੱਖਿਅਤ ਰਹਿ ਸਕਣ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਤਿਆਰ ਕੀਤਾ ਖਾਣਾ ਦਿੱਤਾ ਜਾ ਰਿਹਾ