ਮਾਮਲਾ ਸਿੱਧੂ ਮੂਸੇ ਵਾਲਾ ਦੀ ਵਾਇਰਲ ਵੀਡਿਓ ਦਾ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਨੇ ਕਾਰਵਾਈ ਲਈ ਐਸ. ਪੀ. ਨੂੰ ਦਿੱਤਾ ਮੰਗ ਪੱਤਰ

ਐਸ. ਪੀ. ਨਵਰੀਤ ਸਿੰਘ ਵਿਰਕ ਨੂੰ ਸ਼ਿਕਾਇਤ ਦਿੰਦੇ ਹੋਏ ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਪਹਿਲਵਾਨ ਅਤੇ ਹੋਰ।

ਫ਼ਤਹਿਗੜ੍ਹ ਸਾਹਿਬ (ਸੂਦ)- ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਵਲੋਂ ਕੋਰੋਨਾ ਵਾਇਰਸ ਦੇ ਮਾਹੌਲ ਕਾਰਨ ਲੱਗੇ ਕਰਫਿਊ ਦੌਰਾਨ ਪਾਬੰਧੀਸ਼ੁੱਦਾ ਕਾਰਨਾਮਾ ਕਰਨ ਲਈ ਸਿੱਧੂ ਮੂਸੇ ਵਾਲਾ ਅਤੇ ਸਬੰਧਤ ਪੁਲਸ ਅਧਿਕਾਰੀਆਂ ਖਿਲਾਫ ਕਾਨੂੰਨੀ ਕਾਰਵਾਈ ਲਈ ਜਿਲਾ ਪੁਲਸ ਮੁੱਖੀ ਦੇ ਨਾਮ ਸ਼ਿਕਾਇਤ ਦਿੱਤੀ ਗਈ ਹੈ।

ਇਸ ਮੌਕੇ ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਪਹਿਲਵਾਨ ਜਿਲਾ ਜਨਰਲ ਸਕੱਤਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਕੱਲ ਉਨ੍ਹਾਂ ਸ਼ੋਸ਼ਲ ਮੀਡੀਆ ਤੇ ਇੱਕ ਵੀਡੀਓ ਦੇਖੀ, ਜਿਸ ਵਿੱਚ ਸਿੱਧੂ ਮੂਸੇ ਵਾਲਾ ਅਤੇ ਕੁੱਝ ਪੁਲਸ ਅਧਿਕਾਰੀ ਏ. ਕੇ. 47 ਨਾਲ ਫਾਇਰਿੰਗ ਕਰ ਰਹੇ ਹਨ, ਜੋ ਕਰਫਿਊ ਦੀ ਸ਼ਰੇਆਮ ਉਲੰਘਣਾ ਹੈ ਅਤੇ ਸਮਾਜ ਲਈ ਮਾੜੀ ਕੁਰੀਤੀ ਹੈ। ਉਨ੍ਹਾਂ ਕਿਹਾ ਕਿ ਇੰਨੀ ਸਖਤੀ ਦੇ ਬਾਵਜੂਦ ਵੀ ਸਿੱਧੂ ਮੂਸੇ ਵਾਲੇ ਵਲੋਂ ਅਜਿਹਾ ਕਾਰਨਾਮਾ ਕੀਤਾ ਗਿਆ। ਜੋ ਬਹੁਤ ਹੀ ਮੰਦਭਾਗਾ ਹੈ। ਜਿਸ ਦਾ ਨੋਜਵਾਨ ਪੀੜੀ ਤੇ ਗਲਤ ਪ੍ਰਭਾਵ ਪਵੇਗਾ। ਉਨ੍ਹਾਂ ਮੰਗ ਕੀਤੀ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਵੇ ਕਿ ਇੰਨੇ ਕਾਰਤੂਸ ਕਿਥੋ ਆਏ ਅਤੇ ਉਕਤ ਵਿਅਕਤੀਆਂ ਨੂੰ ਕਿਸ ਨੇ ਆਗਿਆ ਦਿੱਤੀ। ਮਾਮਲੇ ਦੀ ਜਾਂਚ ਕਰਕੇ ਸਬੰਧਤ ਦੋਸ਼ੀਆ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਸ਼ਿਕਾਇਤ ਕਰਤਾ ਵਲੋਂ ਵੀਡੀਓ ਦੀ ਸੀ. ਡੀ. ਵੀ ਸ਼ਿਕਾਇਤ ਨਾਲ ਨੱਥੀ ਕੀਤੀ ਗਈ ਹੈ। ਇਸ ਮੌਕੇ ਐਸ.ਪੀ. ਸਥਾਨਕ ਨਵਰੀਤ ਸਿੰਘ ਵਿਰਕ ਨੂੰ ਸ਼ਿਕਾਇਤ ਦਿੱਤੀ ਗਈ।

Share This :

Leave a Reply