
ਚੰਡੀਗੜ੍ਹ, ਮੀਡੀਆ ਬਿਊਰੋ:ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਬਾਅਦ ਵੱਖ-ਵੱਖ ਟੀਮਾਂ ਨੇਸੂਬੇ ਵਿਚ ਹੁਣ ਤਕ ਤਕਰੀਬਨ 100 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਹਨ।
ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 7.43 ਕਰੋੜ ਰੁਪਏ ਦੀ 17.51 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ।