ਪਟਿਆਲਾ ( ਅਰਵਿੰਦਰ ਸਿੰਘ ) ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਦੀ ਮਦਦ ਲਈ ਪਟਿਆਲਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਵੀ ਅੱਗੇ ਆਏ ਹਨ। ਅੱਜ ਰਿਵਾਸ ਕਲੋਨੀ ਨੇੜੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹੇ ਤੇ ਸੈਸ਼ਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਲੋੜਵੰਦਾਂ ਲੋਕਾਂ ਨੂੰ 100 ਦੇ ਲਗਭਗ ਫੂਡ ਪੈਕਟ ਵੰਡੇ ਗਏ।
ਸ੍ਰੀ ਰਾਜਿੰਦਰ ਅਗਰਵਾਲ ਨੇ ਇਸ ਮੌਕੇ ਲੋਕਾਂ ਨੂੰ ਕਿਹਾ ਕਿ ਇਸ ਔਖੀ ਘੜੀ ਵਿੱਚ ਸਾਨੂੰ ਲੋੜਵੰਦਾਂ ਦੀ ਵੱਧ ਤੋਂ ਵੱਧ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬਿਪਤਾ ਦੀ ਇਸ ਘੜੀ ਵਿੱਚ ਕੋਈ ਵੀ ਵਿਅਕਤੀ ਭੁੱਖਾ ਨਾ ਸੌਵੇਂ ਅਤੇ ਇਹੀ ਸਮਾਜ ਦੀ ਅਸਲ ਸੇਵਾ ਹੈ। ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਤੱਕ ਰੋਜ਼ਾਨਾ 100 ਲੋੜਵੰਦ ਲੋਕਾਂ ਨੂੰ ਖਾਣੇ ਦੇ ਪੈਕਟ ਵੰਡੇ ਜਾਣਗੇ।