ਸੂਬੇ ਵਿੱਚ ਖਰੀਦ ਦੇ ਛੇਵੇਂ ਦਿਨ 150569.53 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸਨ ਆਸੂ ਨੇ ਦੱਸਿਆ ਕਿ ਖਰੀਦ ਦੇ ਛੇਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 514907.69 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 11599 ਮੀਟ੍ਰਿਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ।

ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਛੇਵੇਂ ਦਿਨ 165548.41 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਸ੍ਰੀ ਆਸੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 580569.53 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 526506.69 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 425.84 ਕਰੋੜ ਦੀ ਰਾਸੀ ਕਲੀਅਰ ਕਰ ਦਿੱਤੀ ਗਈ ਹੈ।

Share This :

Leave a Reply