ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਅੱਠਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 175583.95 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਅੱਠਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 174589.95 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 994 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਅੱਠਵੇਂ ਦਿਨ 180323 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 933405.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 862752 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 770.31 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।
2021-10-10