ਲੁਧਿਆਣਾ ‘ਚ ਸੜਕ ਹਾਦਸੇ ‘ਚ 2 ਵਿਦਿਆਰਥੀਆਂ ਦੀ ਮੌਤ

ਮੁਲਾਜ਼ਮਾਂ ਖਿਲਾਫ ਮਾਮਲਾ ਦਰਜ

ਲੁਧਿਆਣਾ, ਮੀਡੀਆ ਬਿਊਰੋ:

ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਵਾਪਰੇ ਦੋ ਸੜਕ ਹਾਦਸਿਆਂ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਸਬੰਧਤ ਥਾਣਿਆਂ ਦੀ ਪੁਲਿਸ ਨੇ ਮੁਲਜ਼ਮ ਡਰਾਈਵਰਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਭਾਮੀਆਂ ਇਲਾਕੇ ‘ਚ ਟਿੱਪਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਦੀ ਮੌਤ ਹੋ ਗਈ। ਹੁਣ ਥਾਣਾ ਜਮਾਲਪੁਰ ਦੀ ਪੁਲਿਸ ਨੇ ਟਿੱਪਰ ਚਾਲਕ ਰਾਮ ਨਾਥ ਵਾਸੀ ਲਕਸ਼ਮਣ ਨਗਰ ਦੇ 33 ਫੁੱਟਾ ਰੋਡ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਐਸਆਈ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਮਾਮਲਾ ਫੋਕਲ ਪੁਆਇੰਟ ਦੇ ਜੀਵਨ ਨਗਰ ਦੀ ਗਲੀ ਨੰਬਰ 19 ਦੇ ਵਸਨੀਕ ਦੀਪਕ ਕੁਮਾਰ ਮੰਡਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਆਪਣੇ ਬਿਆਨ ‘ਚ ਉਸ ਨੇ ਦੱਸਿਆ ਕਿ ਵੀਰਵਾਰ ਨੂੰ ਉਸ ਦਾ ਪਿਤਾ ਰਾਜੇਸ਼ ਮੰਡਲ (40) ਕੰਮ ਤੋਂ ਛੁੱਟੀ ਲੈ ਕੇ ਆਪਣੇ ਮੋਟਰਸਾਈਕਲ ‘ਤੇ ਘਰ ਪਰਤ ਰਿਹਾ ਸੀ। ਮੁਲਜ਼ਮਾਂ ਨੇ ਭਾਮੀਆਂ ਰੋਡ ਇਲਾਕੇ ਵਿੱਚ ਆਪਣੇ ਟਿੱਪਰ ਨਾਲ ਉਨ੍ਹਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਨੈਸ਼ਨਲ ਹਾਈਵੇ ‘ਤੇ ਦਾਦਾ ਮੋਟਰਜ਼ ਦੇ ਸਾਹਮਣੇ ਇਕ ਬੇਕਾਬੂ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਸਕੂਟਰ ਸਵਾਰ ਜ਼ਖਮੀ ਹੋ ਗਿਆ।

ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹੁਣ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਮਰਪੁਰਾ ਨੇੜੇ ਅਜੀਤ ਨਗਰ ਦੇ ਰਹਿਣ ਵਾਲੇ ਗੁਰਸ਼ਰਨ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏਐਸਆਈ ਰਘੁਬੀਰ ਸਿੰਘ ਨੇ ਦੱਸਿਆ ਕਿ ਉਕਤ ਕੇਸ ਲੋਹਾਰਾ ਦੀ ਗਲੀ ਨੰਬਰ 3/6 ਦੇ ਰਹਿਣ ਵਾਲੇ ਵਿਕਾਸ ਕੁਮਾਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਉਸ ਨੇ ਆਪਣੇ ਬਿਆਨ ‘ਚ ਦੱਸਿਆ ਕਿ ਬੁੱਧਵਾਰ ਨੂੰ ਉਸ ਦਾ ਪਿਤਾ ਰਾਮ ਕੁਮਾਰ (56) ਆਪਣੇ ਸਕੂਟਰ ‘ਤੇ ਮੰਡੀ ਗੋਬਿੰਦਗੜ੍ਹ ਤੋਂ ਲੁਧਿਆਣਾ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਦਾਦਾ ਮੋਟਰਜ਼ ਦੇ ਸਾਹਮਣੇ ਪਹੁੰਚਿਆ। ਇਸੇ ਦੌਰਾਨ ਮੁਲਜ਼ਮ ਦੀ ਕਾਰ ਨੇ ਉਸ ਨੂੰ ਕੁਚਲ ਦਿੱਤਾ।

Share This :

Leave a Reply