
ਐਸ.ਏ.ਐਸ. ਨਗਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜ਼ਿਲ੍ਹਾ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸ੍ਰੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 23 ਮਾਰਚ, 2020 ਤੋਂ ਹੁਣ ਤੱਕ ਕੁੱਲ 368 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਜਿਸ ਤਹਿਤ 786 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 502 ਵਾਹਨ ਜ਼ਬਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪਾਬੰਦੀ ਦੇ ਹੁਕਮ ਲਾਗੂ ਰਹਿਣ ਤੱਕ ਫੇਜ਼ 9 ਦੇ ਹਾਕੀ ਸਟੇਡੀਅਮ ਨੂੰ ਅਸਥਾਈ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਕਦਮ ਦਾ ਮੁੱਖ ਉਦੇਸ਼ ਕੋਵਿਡ-19 ਫੈਲਣ ਤੋਂ ਰੋਕਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਵੱਲੋਂ ਸਮਾਜ ਦੇ ਹਿੱਤਾਂ ਲਈ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ ਗਈ ਅਤੇ ਸਪਸ਼ਟ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।