28 ਮਾਰਚ ਨੂੰ ਹੋਣ ਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਮੁਲਤਵੀ

ਅੰਮ੍ਰਿਤਸਰ – 28 ਮਾਰਚ ਨੂੰ ਹੋਣ ਵਾਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ, ਇਸ ਸਬੰਧੀ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਵਿਚ ਫ਼ੈਸਲਾ ਲਿਆ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਹੋਈ ਇਸ ਇਕੱਤਰਤਾ ਵਿਚ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਨੱਬੇ ਦਿਨਾਂ ਦੇ ਖ਼ਰਚਿਆਂ ਅਤੇ ਕੋਰੋਨਾਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਖ਼ਰਚਿਆਂ ਸਬੰਧੀ ਜਨਰਲ ਇਜਲਾਸ ਦੀ ਪ੍ਰਵਾਨਗੀ ਦੀ ਆਸ ‘ਤੇ ਮਤਾ ਪੇਸ਼ ਕੀਤਾ। ਜਿਸ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ। ਇਸ ਇਕੱਤਰਤਾ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਸਮੇਤ ਦਸ ਦੇ ਕਰੀਬ ਅੰਤਰਿੰਗ ਕਮੇਟੀ ਮੈਂਬਰ ਸ਼ਾਮਿਲ ਹੋਏ। ਇੱਥੇ ਜ਼ਿਕਰਯੋਗ ਹੈ ਕਿ ਇਕੱਤਰਤਾ ਵਾਲੇ ਕਾਨਫ਼ਰੰਸ ਹਾਲ ਨੂੰ ਇੱਕ ਦਿਨ ਪਹਿਲਾਂ ਪੂਰੀ ਤਰ੍ਹਾਂ ਸੈਨੀਟਾਇਜ਼ ਕੀਤਾ ਗਿਆ ਅਤੇ ਮੈਂਬਰ ਵੀ ਇੱਕ ਦੂਜੇ ਤੋਂ ਦੂਰ ਬੈਠੇ।

Share This :

Leave a Reply