
ਮੋਹਾਲੀ, ਮੀਡੀਆ ਬਿਊਰੋ:
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨ ਕੀਤੇ ਜਾਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਨੇ 23 ਮਾਰਚ ਨੂੰ ਹੋਣ ਵਾਲੀ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ। ਕੰਟਰੋਲਰ ਪ੍ਰੀਖਿਆਵਾਂ ਜੇ ਆਰ ਮਹਿਰੋਕ ਨੇ ਦੱਸਿਆ ਕਿ ਇਹ ਪ੍ਰੀਖਿਆ ਹੁਣ ਦੋ ਅਪ੍ਰੈਲ ਨੂੰ ਸਵੇਰੇ ਸਾਢੇ ਦਸ ਵਜੇ ਲਈ ਜਾਵੇਗੀ।