ਅੰਮਿ੍ਤਸਰ (ਮੀਡੀਆ ਬਿਊਰੋ): ਸਾਕਾ ਨੀਲਾ ਤਾਰਾ ਦੀ 37ਵੀਂ ਬਰਸੀ ‘ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਸਿੱਝਣ ਲਈ ਪ੍ਰਸ਼ਾਸਨ ਨੇ ਸਖ਼ਤ ਬੰਦੋਬਸਤ ਕੀਤੇ ਹਨ। ਸਾਰੇ ਸ਼ਹਿਰ ਵਿਚ ਛੇ ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾ ਚੁੱਕੀ ਹੈ। ਮਹਿਜ਼ ਹਾਲ ਗੇਟ ਤੋਂ ਲੈ ਕੇ ਦਰਬਾਰ ਸਾਹਿਬ ਤੇ ਇਸ ਦੇ ਆਲੇ ਦੁਆਲੇ ਦੇ ਇਲਾਕਿਆਂ ਵਿਚ ਕੁਲ 2300 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 300 ਤੋਂ ਵੱਧ ਸਿਵਲ ਵਰਦੀ ਵਿਚ ਹਨ, ਜੋ ਕਿ ਪਲ਼-ਪਲ਼ ਦੀ ਰਿਪੋਰਟ ਪੁਲਿਸ ਦੇ ਆਹਲਾ ਅਫ਼ਸਰਾਂ ਨੂੰ ਦੇਣਗੇ।
ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਸ਼ੱਕੀ ਅਨਸਰਾਂ ਦੀ ਗਿ੍ਫ਼ਤਾਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਹੈ ਕਿ ਮਾਹੌਲ ਖ਼ਰਾਬ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਸੂਰਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੁਲਿਸ ਨੇ ਦਰਬਾਰ ਸਾਹਿਬ ਹੀ ਨਹੀਂ ਸਗੋਂ ਦੁਰਗਿਆਣਾ ਮੰਦਰ ਦੀ ਸੁਰੱਖਿਆ ਦੇ ਬੰਦੋਬਸਤ ਸਖ਼ਤ ਕਰ ਦਿੱਤੇ ਹਨ। ਹੋਰਨਾਂ ਜ਼ਿਲਿ੍ਹਆਂ ਤੋਂ ਆਉਣ ਵਾਲੇ ਰਸਤਿਆਂ ‘ਤੇ ਪੁਲਿਸ ਦਾ ਪਹਿਰਾ ਸਖ਼ਤ ਹੈ। ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਸਾਰੇ ਸ਼ਹਿਰ ਵਿਚ 90 ਨਾਕੇ ਲਾਏ ਗਏ ਹਨ। 100 ਤੋਂ ਵੱਧ ਪੀਸੀਆਰ ਟੀਮਾਂ ਪੰਜ ਮਿੰਟ ਦੇ ਅੰਦਰ ਘਟਨਾ ਵਾਲੀ ਥਾਂ ਤਾਈਂ ਪੁੱਜਣਗੀਆਂ। ਸਾਰੇ ਏਸੀਪੀ, ਥਾਣਾ ਇੰਚਾਰਜ ਤੇ ਚੌਕੀ ਇੰਚਾਰਜ ਨੂੰ ਹੁਕਮ ਕੀਤੇ ਗਏ ਹਨ ਕਿ ਉਹ ਇਲਾਕਾ ਛੱਡ ਕੇ ਨਾ ਜਾਣ।