60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰ

ਪਟਿਆਲਾ (ਅਰਵਿੰਦਰ ਸਿੰਘ) ਪੰਜਾਬ ਸਰਕਾਰ ਨੇ ਪੰਜਾਬ ਸਲੱਮ ਡਵੈਲਰਜ਼ ਐਕਟ 2020 ਲਾਗੂ ਕਰਨ ਨਾਲ ਸੂਬੇ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਦੀਆਂ ਬੁਨਿਆਦੀ ਸਹੂਲਤਾਂ ਵੀ ਮਿਲਣਗੀਆਂ। ਇਕ ਬੁਲਾਰੇ ਨੇ ਦਸਿਆ ਕਿ ਇਸ ਐਕਟ ਨਾਲ ਸ਼ਹਿਰੀ ਝੁੱਗੀਆਂ ਝੌਂਪੜੀਆਂ ਵਾਲੇ ਖੇਤਰਾਂ ਦੀ ਨੁਹਾਰ ਬਦਲ ਜਾਵੇਗੀ ਜਿਸ ਨਾਲ ਸ਼ਹਿਰਾਂ ਦੇ ਟਿਕਾਊ ਵਿਕਾਸ ਨੂੰ ਹੱਲਾਸ਼ੇਰੀ ਮਿਲੇਗੀ।ਉਹਨਾਂ ਦਸਿਆ ਕਿ ਇਹ ਐਕਟ ਝੁੱਗੀ ਝੌਂਪੜੀ ਵਾਲਿਆਂ ਲਈ ਬਹੁਤ ਹੀ ਮਹੱਤਤਾ ਵਾਲਾ ਹੈ। ਬੁਲਾਰੇ ਨੇ ਕਿਹਾ ਕਿ ਸੂਬਾ ਸਰਕਾਰ ਨੇ ਝੁੱਗੀ-ਝੌਂਪੜੀ ਵਾਲਿਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਬੇਦਖਲ ਕਰਨ ਦੀ ਮਹਿੰਗੀ ਅਤੇ ਬੋਝਲ ਪ੍ਰਕਿਰਿਆ ਨੂੰ ਚੁਣਨ ਦੀ ਬਜਾਏ। ਉਨ੍ਹਾਂ ਲਈ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਸਬੰਧੀ ਕਾਨੂੰਨ ਲਿਆਉਣ ਦਾ ਫੈਸਲਾ ਕੀਤਾ ਸੀ।ਇਸ ਤੋਂ ਇਲਾਵਾ, ਝੁੱਗੀ-ਝੌਂਪੜੀ ਵਾਲਿਆਂ ਦੇ ਕਬਜ਼ੇ ਹੇਠਲੀ ਜ਼ਮੀਨ ਦੇ ਵੱਡੇ ਹਿੱਸੇ ਤੋਂ ਕੋਈ ਮਾਲੀਆ ਪੈਦਾ ਨਾ ਹੋਣ ਦੇ ਨਾਲ ਸਰਕਾਰ ਨੇ ਮਹਿਸੂਸ ਕੀਤਾ ਇਸ ਨੂੰ ਖਾਲੀ ਕਰਨਾ ਜ਼ਰੂਰੀ ਨਹੀਂ ਹੈ। ਇਸ ਸਮੇਂ ਰਾਜ ਦੇ 29 ਸ਼ਹਿਰਾਂ ਵਿਚ ਲਗਭਗ 60,000 ਝੁੱਗੀ-ਝੌਂਪੜੀ ਵਾਸੀ 89 ਝੁੱਗੀਆਂ ਵਿਚ ਰਹਿ ਰਹੇ ਹਨ।

Share This :

Leave a Reply