ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਵੱਡਾ ਤੋਹਫ਼ਾ !

ਹੁਣ ਆਪਣੇ ਜੀਵਨਸਾਥੀ ਨਾਲ ਇਕੱਲਿਆਂ ਬਿਤਾ ਸਕਣਗੇ ਸਮਾਂ

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੇ ਜੇਲ੍ਹ ਵਿਭਾਗ ਨੇ ਇੱਕ ਵੱਡੀ ਪਹਿਲਕਦਮੀ ਕੀਤੀ ਹੈ ਜਿਸ ਤਹਿਤ ਚੋਣਵੀਆਂ ਜੇਲ੍ਹਾਂ ਵਿੱਚ ਚੰਗੇ ਆਚਰਨ ਵਾਲੇ ਕੈਦੀਆਂ ਦੇ ਜੀਵਨ ਸਾਥੀ ਕੁਝ ਸਮਾਂ ਜੇਲ੍ਹ ਵਿੱਚ ਬਿਤਾ ਸਕਣਗੇ । ਇਸ ਪਹਿਲਕਦਮੀ ਦੇ ਤਹਿਤ ਪੰਜਾਬ ਵਿੱਚ ਕੈਦੀ ਹੁਣ ਆਪਣੇ ਜੀਵਨ ਸਾਥੀ ਨਾਲ 2 ਘੰਟੇ ਇਕੱਲੇ ਹੀ ਸਮਾਂ ਬਿਤਾ ਸਕਣਗੇ । ਜੇਲ੍ਹ ਵਿਭਾਗ ਨੇ ਮੰਗਲਵਾਰ ਤੋਂ ਕੈਦੀਆਂ ਲਈ ਵਿਆਹੁਤਾ ਮੁਲਾਕਾਤ ਸ਼ੁਰੂ ਕੀਤੀ ਹੈ । ਵਿਭਾਗ ਨੇ ਦਾਅਵਾ ਕੀਤਾ ਕਿ ਪੰਜਾਬ ਅਜਿਹੀ ਸਹੂਲਤ ਦੀ ਸ਼ੁਰੂਆਤ ਕਰਨ ਵਾਲਾ ਪਹਿਲਾ ਸੂਬਾ ਹੈ।

ਜੇਲ੍ਹ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸ਼ੁਰੂ ਵਿੱਚ ਗੋਇੰਦਵਾਲ ਸਾਹਿਬ ਦੀ ਨਵੀਂ ਜ਼ਿਲ੍ਹਾ ਜੇਲ੍ਹ ,ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅਤੇ ਬਠਿੰਡਾ ਦੀ ਮਹਿਲਾ ਜੇਲ੍ਹ ਵਿੱਚ ਪਰਿਵਾਰਿਕ ਮਿਲਣੀ ਦੀ ਇਜਾਜ਼ਤ ਹੋਵੇਗੀ।

Share This :

Leave a Reply